ਜਲੰਧਰ ’ਚ ਸਾਬਕਾ ਮੰਤਰੀ ਮਨੋਰੰਜਨ ਦੇ ਘਰ ਦਾ ਬਾਹਰ ਧਮਾਕਾ/ ਧਮਾਕੇ ਨਾਲ ਕਾਰ ਤੇ ਘਰ ਦੇ ਦਰਵਾਜ਼ਿਆਂ ਨੂੰ ਪਹੁੰਚਿਆ ਨੁਕਸਾਨ/ ਇਲਾਕੇ ’ਚ ਦਹਿਸ਼ਤ ਦਾ ਮਾਹੌਲ, ਘਟਨਾ ਸੀਸੀਟੀਵੀ ’ਚ ਹੋਈ ਕੈਦ

0
6

ਪੰਜਾਬ ਅੰਦਰ ਪੁਲਿਸ ਥਾਣਿਆਂ ਤੇ ਅਹਿਮ ਥਾਵਾਂ ਤੇ ਧਮਾਕੇ ਹੋਣ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਤਾਜ਼ਾ ਮਾਮਲਾ ਜਲੰਧਰ ਸ਼ਹਿਰ ਤੋਂ ਆਇਆ ਐ, ਜਿੱਥੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆਂ ਦੇ ਘਰ ਦੇ ਬਾਹਰ ਵੱਡਾ ਧਮਾਕਾ ਹੋਇਆ ਐ। ਧਮਾਕੇ ਤੋਂ ਬਾਅਦ ਜਿੱਥੇ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਐ, ਉੱਥੇ ਹੀ ਸਥਾਨਕ ਪੁਲਿਸ ਦੇ ਆਲਾ ਅਧਿਕਾਰੀਆਂ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਘਟਨਾ ਨਾਲ ਸਬੰਧਤ ਇਕ ਸੀਸੀਟੀਵੀ ਫੁਟੇਜ ਵਿਚ ਸਾਹਮਣੇ ਆਈ ਐ, ਜਿਸ ਵਿਚ ਇਕ ਸ਼ੱਕੀ ਆਟੋ ਘਟਨਾ ਸਥਾਨ ਤੋਂ ਫਰਾਰ ਹੁੰਦਾ ਦਿਖਾਈ ਦੇ ਰਿਹਾ ਐ। ਸ਼ੱਕ ਜਾਹਰ ਕੀਤਾ ਜਾ ਰਿਹਾ ਐ ਕਿ ਇਸੇ ਆਟੋ ਵਿਚ ਬੈਠ ਕੇ ਆਏ ਸ਼ਰਾਰਤੀਆਂ ਨੇ ਸਾਬਕਾ ਮੰਤਰੀ ਦੇ ਘਰ ਦੇ ਬਾਹਰ ਧਮਾਕਾ ਕੀਤਾ ਐ। ਧਮਾਕੇ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਧਮਾਕੇ ਨਾਲ ਕਾਰ ਦੇ ਸ਼ੀਸ਼ੇ ਟੁੱਟਣ ਤੋਂ ਇਲਾਵਾ ਘਰ ਦੇ ਦਰਵਾਜਿਆਂ ਨੂੰ ਵੀ ਨੁਕਸਾਨ ਪਹੁੰਚਿਆ ਐ ਜਦਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਐ। ਉਨ੍ਹਾਂ ਪੰਜਾਬ ਦੇ ਅਮਨ ਕਾਨੂੰਨ ਦੀ ਸਥਿਤੀ ਤੇ ਚਿੰਤਾ ਜਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਘੇਰਿਆ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਐ ਅਤੇ ਦੋਸ਼ੀਆਂ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ।

LEAVE A REPLY

Please enter your comment!
Please enter your name here