
ਪਟਿਆਲਾ ਦੇ ਇਕ ਨਿੱਜੀ ਹਸਪਤਾਪ ਵਿਚ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਇੱਥੇ ਇਲਾਜ ਲਈ ਲਿਆਂਦੇ ਗਏ 50 ਸਾਲਾ ਵਿਅਕਤੀ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਗਤਾਰ ਸਿੰਘ ਵਜੋਂ ਹੋਈ ਐ। ਪਰਿਵਾਰ ਦਾ ਇਲਜਾਮ ਐ ਕਿ ਜਗਤਾਰ ਸਿੰਘ ਦੀ ਮੌਤ ਡਾਕਟਰਾਂ ਦੀ ਅਣਗਹਿਲੀ ਕਾਰਨ ਹੋਈ ਐ। ਉਨ੍ਹਾਂ ਕਿਹਾ ਕਿ ਸਾਡੇ ਮਰੀਜ਼ ਨੂੰ ਕੇਵਲ ਗੈਸ ਦੀ ਸਮੱਸਿਆ ਸੀ, ਪਰ ਹਸਪਤਾਲ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਉਸ ਦੀ ਮੌਤ ਹੋ ਗਈ ਐ। ਪਰਿਵਾਰ ਦਾ ਕਹਿਣਾ ਐ ਕਿ ਮ੍ਰਿਤਕ ਡਰਾਈਵਰੀ ਕਰ ਕੇ ਪਰਿਵਾਰ ਪਾਲ ਰਿਹਾ ਸੀ ਪਰ ਹੁਣ ਉਸ ਦੇ ਜਾਨ ਨਾਲ ਪਰਿਵਾਰ ਲਾਵਾਰਿਸ ਹੋ ਗਿਆ ਐ। ਉਧਰ ਹਸਪਤਾਲ ਪ੍ਰਸ਼ਾਸਨ ਨੇ ਦੋਸ਼ ਨਕਾਰਦਿਆਂ ਕਿਹਾ ਕਿ ਮਰੀਜ਼ ਸ਼ੂਗਰ ਦਾ ਮਰੀਜ਼ ਸੀ ਤੇ ਨਸ਼ਿਆਂ ਦਾ ਆਦੀ ਸੀ, ਜਿਸ ਦੇ ਚਲਦਿਆਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਈ ਐ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ।


