ਪੰਜਾਬ ਬਠਿੰਡਾ ਦੇ ਪੰਚਵਟੀ ਨਗਰ ’ਚ ਮਹਿਲਾ ਤੋਂ ਝਪਟਿਆ ਮੋਬਾਈਲ; ਮੋਟਰ ਸਾਈਕਲ ਸਵਾਰ ਲੁਟੇਰੇ ਮੋਬਾਈਲ ਖੋਹ ਕੇ ਹੋਏ ਫਰਾਰ; ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ By admin - July 14, 2025 0 20 Facebook Twitter Pinterest WhatsApp ਬਠਿੰਡਾ ਸ਼ਹਿਰ ਅੰਦਰ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਕੋਤਵਾਲੀ ਇਲਾਕੇ ਦੇ ਪੰਚਵਟੀ ਨਗਰ ਤੋਂ ਸਾਹਮਣੇ ਆਇਆ ਐ ਜਿੱਥੇ ਦੋ ਬਾਈਕ ਸਵਾਰ ਲੁਟੇਰੇ ਇਕ ਔਰਤ ਦਾ ਮੋਬਾਈਲ ਖੋਹ ਕੇ ਫਰਾਰ ਹੋ ਗਏ। ਲੁੱਟ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਐ। ਜਾਣਕਾਰੀ ਅਨੁਸਾਰ ਰੰਜੂ ਬਾਂਸਲ ਨਾਮ ਦੇ ਮਹਿਲਾ ਸਾਥੀ ਔਰਤਾਂ ਨਾਲ ਗੱਲਬਾਤ ਕਰ ਰਹੀ ਸੀ ਕਿ ਪਿੱਛੋਂ ਆਏ ਮੋਟਰ ਸਾਈਕਲ ਸਵਾਰ ਉਸ ਦਾ ਮੋਬਾਈਲ ਝਪਟ ਕੇ ਫਰਾਰ ਹੋ ਗਏ। ਪੁਲਿਸ ਨੇ ਪੀੜਤਾਂ ਦੀ ਸ਼ਿਕਾਇਤ ਦੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਐ। ਔਰਤ ਦੇ ਪਤੀ ਨਰੇਸ਼ ਬਾਂਸਲ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਹੁਣ ਸੀਸੀਟੀਵੀ ਫੁਟੇਜ ਦੀ ਭਾਲ ਕਰ ਰਹੀ ਹੈ ਤਾਂ ਜੋ ਬਦਮਾਸ਼ਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕੇ। ਇਸ ਘਟਨਾ ਨੇ ਇੱਕ ਵਾਰ ਫਿਰ ਸ਼ਹਿਰ ਵਿੱਚ ਔਰਤਾਂ ਦੀ ਸੁਰੱਖਿਆ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।