ਪੰਜਾਬ ਫਿਰੋਜ਼ਪੁਰ ’ਚ ਪੇਟ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ; ਕਰੋੜਾ ਰੁਪਏ ਕੀਮਤ ਦਾ ਸਾਮਾਨ ਸੜ ਕੇ ਸੁਆਹ; ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਪਾਇਆ ਕਾਬੂ By admin - July 14, 2025 0 24 Facebook Twitter Pinterest WhatsApp ਅਬੋਹਰ ਦੇ ਮੱਖੂ ਗੇਟ ਇਲਾਕੇ ਅੰਦਰ ਹਾਲਾਤ ਉਸ ਵੇਲੇ ਅਫਰਾ ਤਫਰੀ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਇਕ ਪੇਂਟ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਦੁਕਾਨ ਅੰਦਰ ਜਲਣਸ਼ੀਲ ਪਦਾਰਥ ਹੋਣ ਕਾਰਨ ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਵੇਖਦੇ ਹੀ ਵੇਖਦੇ ਭਿਆਨਕ ਰੂਪ ਅਖਤਿਆਰ ਕਰ ਲਿਆ ਅਤੇ ਅੱਗ ਦੀਆਂ ਲਪਟਾਂ ਦੂਰ ਦੂਰ ਦਿਖਾਈ ਦੇਣ ਲੱਗੀਆਂ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੁਸ਼ੱਕਤ ਬਾਅਦ ਕਾਬੂ ਪਾਇਆ। ਅੱਗ ਲੱਗਣ ਦੀ ਵਜ੍ਹਾ ਬਿਜਲੀ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਐ। ਦੁਕਾਨਦਾਰ ਦੇ ਦੱਸਣ ਮੁਤਾਬਕ ਅੱਗ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਐ। ਜਾਣਕਾਰੀ ਅਨੁਸਾਰ ਲੋਕਾਂ ਨੂੰ ਅੱਗ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਅਚਾਨਕ ਅੱਗ ਦੀਆਂ ਲਪਟਾਂ ਬਾਹਰ ਤੱਕ ਆਉਣ ਲੱਗ ਪਈਆਂ ਜਿਸ ਤੋਂ ਬਾਅਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਜਿਸ ਤੋਂ ਬਾਦ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਬੜੀ ਮੁਸ਼ਕਲ ਨਾਲ ਅੱਗ ਤੇ ਕਾਬੂ ਪਾਇਆ ਦੁਕਾਨਦਾਰ ਨੇ ਦੱਸਿਆ ਕਿ ਦੁਕਾਨ ਦੇ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਐ, ਜਿਸ ਕਾਰਨ ਉਸ ਦੇ ਇਕ ਕਰੋੜ ਤੋਂ ਵਧੇਰੇ ਦਾ ਨੁਕਸਾਨ ਹੋ ਗਿਆ ਐ।