ਪੰਜਾਬ ਕਪੂਰਥਲਾ ਪੁਲਿਸ ਨੇ ਕੱਢਿਆ ਫਲੈਗ ਮਾਰਚ; ਸਮਾਜ ਵਿਰੋਧੀ ਅਨਸਰਾਂ ਨੂੰ ਦਿੱਤਾ ਸਖਤ ਸੁਨੇਹਾ By admin - July 14, 2025 0 23 Facebook Twitter Pinterest WhatsApp ਕਪੂਲਥਲਾ ਪੁਲਿਸ ਵੱਲੋਂ ਸ਼ਹਿਰ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ। ਇਸੇ ਤਹਿਤ ਪੁਲਿਸ ਪ੍ਰਸ਼ਾਸਨ ਨੇ ਜਿਲ੍ਹੇ ਦੀਆਂ ਵੱਖ ਵੱਖ ਥਾਵਾਂ ਵਿਚ ਫਲੈਗ ਮਾਰਚ ਕੱਢ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਸੁਨੇਹਾ ਦਿੱਤਾ ਗਿਆ। ਫਲੈਗ ਮਾਰਚ ਵਿਚ ਉੱਚ ਅਧਿਕਾਰੀਆਂ ਤੋਂ ਇਲਾਵਾ ਪੁਲਿਸ ਥਾਣਿਆਂ ਦੇ ਮੁਲਾਜਮ ਤੇ ਪੀਸੀਆਰ ਕਰਮਚਾਰੀਆਂ ਨੇ ਹਿੱਸਾ ਲਿਆ। ਇਹ ਮਾਰਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਜਨਤਕ ਥਾਵਾਂ ਵਿਚੋਂ ਹੁੰਦਾ ਹੋਇਆ ਲੰਘਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਪੰਜਾਬ ਡੀਜੀਪੀ ਦੇ ਨਿਰਦੇਸ਼ਾਂ ‘ਤੇ ਕੀਤਾ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਦਾ ਪੁਲਿਸ ਵਿੱਚ ਵਿਸ਼ਵਾਸ ਮਜ਼ਬੂਤ ਹੋਵੇ ਅਤੇ ਸਮਾਜ ਵਿਰੋਧੀ ਅਨਸਰ ਕਿਸੇ ਵੀ ਗਲਤ ਇਰਾਦੇ ਨੂੰ ਅੰਜਾਮ ਨਾ ਦੇ ਸਕਣ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਹਰ ਤਰ੍ਹਾਂ ਦੇ ਅਪਰਾਧੀਆਂ ਤੇ ਨਜ਼ਰ ਰੱਖੀ ਜਾ ਰਹੀ ਐ ਅਤੇ ਸਾਰੀ ਅਪਰਾਧੀ ਛੇਤੀ ਵਿਚ ਸ਼ਲਾਖਾ ਪਿੱਛੇ ਹੋਣਗੇ।