ਸ੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਤਕ ਹੋਈ ਹਾਕੀ ਓਲੰਪੀਅਨ ਜੋੜੀ/ ਵਿਆਹ ਤੋਂ ਬਾਅਦ ਗੁਰੂ ਘਰ ਮੱਥਾ ਟੇਕ ਕੇ ਲਿਆ ਅਸ਼ੀਰਵਾਦ/ ਆਉਣ ਵਾਲੇ ਸਮੇਂ ’ਚ ਚੰਗੇ ਖੇਡ ਪ੍ਰਦਰਸ਼ਨ ਲਈ ਕੀਤੀ ਅਰਦਾਸ

0
5

-ਸਿਫਤੀ ਦੇ ਘਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ਸੰਗਤ ਨਤਮਸਤਕ ਹੋਣ ਪਹੁੰਚਦੀ ਐ, ਜਿਨ੍ਹਾਂ ਸਿਆਸੀ ਹਸਤੀਆਂ ਤੋਂ ਇਲਾਵਾ ਖੇਡ ਜਗਤ ਨਾਲ ਜੁੜੇ ਖਿਡਾਰੀ ਵੀ ਸ਼ਾਮਲ ਹੁੰਦੇ ਨੇ। ਇਸੇ ਤਹਿਤ ਅੱਜ ਨਵ-ਵਿਆਹੀ ਹਾਕੀ ਉਲੰਪੀਅਨ ਜੋੜੀ ਮਨਦੀਪ ਸਿੰਘ ਅਤੇ ਉਦਿਤਾ ਨੇ ਵਿਆਹ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਤੋਂ ਅਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਦਰਬਾਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੋਵਾਂ ਨੇ ਕਿਹਾ ਕਿ ਉਨ੍ਹਾਂ ਨੇ ਵਿਆਹ ਤੋਂ ਬਾਦ ਗੁਰੂ ਘਰ ਪਹੁੰਚ ਕੇ ਵਾਹਿਗੁਰੂ ਅੱਗੇ ਆਉਣ ਵਾਲੇ ਸਮੇਂ ਦੌਰਾਨ ਖੇਡਾਂ ਵਿਚ ਚੰਗਾ ਪ੍ਰਦਰਸ਼ਨ ਕਰਨ ਦੀ ਕਾਮਨਾ ਕੀਤੀ ਐ। ਉਨ੍ਹਾਂ ਕਿਹਾ ਕਿ ਗੁਰੂ ਘਰ ਆ ਕੇ ਬਹੁਤ ਚੰਗਾ ਲੱਗਿਆ ਅਤੇ ਮੰਨ ਨੂੰ ਕਾਫੀ ਸਕੂਨ ਮਿਲਿਆ ਐ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਖੇਡਾਂ ਨਾਲ ਜੋੜਣ ਚ ਸਹਿਯੋਗ ਦੇਣ ਦੀ ਅਪੀਲ ਕੀਤੀ ਤਾਂ ਜੋ ਬੱਚੇ ਖੇਡਾਂ ਦੇ ਖੇਤਰ ਵਿਚ ਨਾਮਨਾ ਖੱਟ ਤੇ ਦੇਸ਼ ਦੇ ਮਾਪਿਆਂ ਦਾ ਨਾਮ ਰੋਸ਼ਨ ਕਰ ਸਕਣ।

LEAVE A REPLY

Please enter your comment!
Please enter your name here