
ਸੁਨਾਮ ਸ਼ਹਿਰ ਦੇ ਸਰਾਫਾ ਬਾਜ਼ਾਰ ਵਿੱਚ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਇੱਕ ਕੱਪੜੇ ਦੀ ਦੁਕਾਨ ਅੰਦਰ ਅਚਾਨਕ ਅੱਗ ਅੱਗ ਲੱਗ ਗਈ। ਅੱਗ ਨਾਲ ਮੰਨਤ ਕਲਾਥ ਹਾਊਸ ਨਾਂਅ ਦੀ ਇਸ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਅਤੇ ਫਰਨੀਚਰ ਸੜ ਕੇ ਸੁਆਹ ਹੋ ਗਿਆ ਐ। ਘਟਨਾ ਦੀ ਜਾਣਕਾਰੀ ਮਿਲਣ ਬਾਅਦ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ ਪਰ ਤਦ ਤਕ ਦੇਰ ਹੋ ਚੁੱਕੀ ਸੀ ਅਤੇ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪੀੜਤ ਦੁਕਾਨਦਾਰ ਨੇ ਪ੍ਰਸ਼ਾਸਨ ਅੱਗੇ ਮਾਲੀ ਇਮਦਾਦ ਦੀ ਅਪੀਲ ਕੀਤੀ ਐ।
ਇਸ ਮੌਕੇ ਮੰਨਤ ਕਲਾਥ ਹਾਊਸ ਦੁਕਾਨ ਦੇ ਮਾਲਕ ਸੁਖਬੀਰ ਸਿੰਘ ਸੋਨੀ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਨੂੰ ਸਵੇਰੇ 5 ਵਜੇ ਦੇ ਕਰੀਬ ਫੋਨ ਗਿਆ ਸੀ ਕਿ ਉਸ ਦੀ ਦੁਕਾਨ ਦੇ ਵਿੱਚੋਂ ਧੂਆਂ ਨਿਕਲ ਰਿਹਾ ਹੈ ਤਾਂ ਜਦੋਂ ਉਸ ਨੇ ਆ ਕੇ ਦੇਖਿਆ ਤਾਂ ਦੁਕਾਨ ਦੇ ਵਿੱਚ ਅੱਗ ਲੱਗੀ ਹੋਈ ਸੀ ਤਾਂ ਤੁਰੰਤ ਫਾਇਰ ਬ੍ਰਿਗੇਡ ਵੀ ਮੌਕੇ ਤੇ ਪੁੱਜ ਗਈ ਜਿਨਾਂ ਨੇ ਅੱਗ ਵਝਾਉਣ ਦੀ ਕੋਸ਼ਿਸ਼ ਕੀਤੀ ਪਰੰਤੂ ਉਦੋਂ ਤੱਕ ਉਸਦੀ ਦੁਕਾਨ ਦੇ ਵਿੱਚ ਪਿਆ ਸਾਰਾ ਕੱਪੜਾ ਅਤੇ ਫਰਨੀਚਰ ਸੜ ਕੇ ਸੁਆਹ ਹੋ ਗਿਆ ਹੈ, ਉਸਨੇ ਕਿਹਾ ਕਿ ਉਸਦਾ ਕਰੀਬ 20 ਲੱਖ ਰੁਪਏ ਦਾ ਨੁਕਸਾਨ ਹੋਗਿਆਂ ਹੈ, ਉਹ ਗਰੀਬ ਆਦਮੀ ਹੈ ਉਸਦਾ ਇਹ ਬਹੁਤ ਵੱਡਾ ਨੁਕਸਾਨ ਹੋ ਗਿਆ ਉਸ ਨੇ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

