ਮੋਗਾ ਪੁਲਿਸ ਨੇ ਕੱਟੇ ਆਵਾਜਾਈ ਨਿਯਮ ਤੋੜਣ ਵਾਲਿਆਂ ਦੇ ਚੱਲਾਨ; ਸਖਤ ਦੀ ਦਿੱਤੀ ਚਿਤਾਵਨੀ

0
19

ਮੋਗਾ ਪੁਲਿਸ ਵੱਲੋਂ ਆਵਾਜਾਈ ਨਿਯਮ ਤੋੜਣ ਵਾਲਿਆਂ ਤੇ ਸਿਕੰਜਾ ਲਗਾਤਾਰ ਕੱਸਿਆ ਜਾ ਰਿਹਾ ਐ। ਇਸੇ ਤਹਿਤ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾ ਕੇ ਮੋਗਾ ਦੇ ਵੱਖ ਵੱਖ ਚੌਕਾਂ ਵਿੱਚ ਨਾਕੇਬੰਦੀ ਕਰ ਕੇ ਵਾਹਨਾਂ ਦੀ ਜਾਂਚ ਕੀਤੀ ਅਤੇ ਨਿਯਮ ਤੋੜਣ ਵਾਲਿਆਂ ਦੇ ਚੱਲਾਨ ਕੱਟੇ। ਇਸ ਤੋਂ ਇਲਾਵਾ ਮੇਨ ਬਾਜ਼ਾਰ ਵਿੱਚ ਸੜਕ ਦੇ ਆਸ ਪਾਸ ਖੜਾਈਆਂ ਚੀਜ਼ਾਂ ਨੂੰ ਚੁੱਕ ਕੇ ਮੋਟੇ ਚਲਾਨ ਕੱਟੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਹਕੀਕਤ ਸਿੰਘ ਨੇ ਕਿਹਾ ਕਿ ਟੀਮ ਲਗਾਤਾਰ ਮੋਗਾ ਨੂੰ ਟ੍ਰੈਫਿਕ ਜਾਮ ਤੋਂ ਮੁਕਤੀ ਦਿਵਾਉਣ ਲਈ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਇਹ ਕਾਰਵਾਈ ਅੱਗੇ ਵੀ ਜਾਰੀ ਰਹੇਗੀ।
ਅਧਿਕਾਰੀ ਨੇ ਅੱਗੇ ਕਿਹਾ ਕਿ ਮੋਗਾ ਦੇ ਮੇਨ ਚੌਂਕ ਤੋਂ ਲੈ ਕੇ ਬਜ਼ਾਰਾਂ ਅਤੇ ਸ਼ਹਿਰ ਦੀਆਂ ਸੜਕਾਂ ‘ਤੇ ਲਗਾਤਾਰ ਗਸ਼ਤ ਕਰ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਟ੍ਰੈਫਿਕ ਨਿਯਮ ਤੋੜਣ ਵਾਲਿਆਂ ਦੇ ਚਾਲਾਨ ਵੀ ਕੱਟੇ ਜਾ ਰਹੇ ਹਨ। ਸਕੂਲ ਛੁੱਟੀ ਦੇ ਸਮੇਂ, ਖਾਸ ਕਰਕੇ ਕੁੜੀਆਂ ਦੇ ਸਕੂਲਾਂ ਦੇ ਨੇੜੇ ਲੜਕੀਆਂ ਦੀ ਸੁਰੱਖਿਆ ਅਤੇ ਨਾਲ ਹੀ ਟ੍ਰੈਫਿਕ ਨੂੰ ਠੀਕ ਢੰਗ ਨਾਲ ਸੰਭਾਲਣ ਦਾ ਕੰਮ ਵੀ ਚੰਗੀ ਤਰ੍ਹਾਂ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਟਰੈਫਿਕ ਦੇ ਇੰਚਾਰਜ ਨੇ ਕਿਹਾ ਕਿ ਜੋ ਵੀ ਵਿਅਕਤੀ ਟ੍ਰੈਫਿਕ ਨਿਯਮਾਂ ਵਿੱਚ ਵਿਘਨ ਪਾਵੇਗਾ ਉਸ ਦੇ ਮੋਟੇ ਚੱਲਾਨ ਕੱਟੇ ਜਾਣਗੇ।

 

LEAVE A REPLY

Please enter your comment!
Please enter your name here