ਪੰਜਾਬ ਲੁਧਿਆਣਾ ’ਚ ਮੋਟਰ ਸਾਈਕਲ ਸਵਾਰਾਂ ਨੇ ਘਰ ’ਤੇ ਚਲਾਈ ਗੋਲੀ; ਕਤਲ ਕੇਸ ਦੀ ਗਵਾਹੀ ਦੇ ਚਲਦਿਆਂ ਹਮਲਾ ਕਰਨ ਦਾ ਸ਼ੱਕ; ਪੁਲਿਸ ਨੇ ਜਾਂਚ ਕੀਤੀ ਸ਼ੁਰੂ By admin - July 16, 2025 0 4 Facebook Twitter Pinterest WhatsApp ਲੁਧਿਆਣਾ ਦੇ ਜਵਾਹਰ ਕੈਂਪ ਇਲਾਕੇ ਵਿਚ ਮੋਟਰ ਸਾਈਕਲ ਸਵਾਰਾਂ ਵੱਲੋਂ ਇਕ ਕਾਰੋਬਾਰੀ ਦੇ ਘਰ ’ਤੇ ਗੋਲੀਆਂ ਚਲਾਉਣ ਦੀ ਖਬਰ ਸਾਹਮਣੇ ਆਈ ਐ। ਹਮਲੇ ਦੀ ਵਜ੍ਹਾ ਕਾਰੋਬਾਰੀ ਦੀ ਗਵਾਹੀ ਨੂੰ ਦੱਸਿਆ ਜਾ ਰਿਹਾ ਐ। ਖਬਰਾਂ ਮੁਤਾਬਕ ਕਾਰੋਬਾਰੀ ਦੇ ਭਰਾ ਦਾ ਕੁੱਝ ਸਾਲ ਪਹਿਲਾਂ ਕਤਲ ਹੋਇਆ ਸੀ, ਜਿਸ ਦੀ ਆਉਂਦੀ 22 ਜੁਲਾਈ ਨੂੰ ਗਵਾਹੀ ਸੀ, ਜਿਸ ਨੂੰ ਰੋਕਣ ਲਈ ਇਹ ਹਮਲਾ ਕਰਵਾਇਆ ਗਿਆ ਐ। ਹਮਲੇ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਉਧਰ ਪੁਲਿਸ ਨੇ ਪੀੜਤ ਦੀ ਸ਼ਿਕਾਇਤ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ। ਇਸ ਮਾਮਲੇ ਵਿੱਚ ਪੀੜਤ ਦੱਸਿਆ ਕਿ ਕੁਝ ਸਾਲ ਪਹਿਲਾਂ ਉਸਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਉਸ ਦੀ ਆਉਂਦੀ 22 ਜੁਲਾਈ ਨੂੰ ਮਾਨਯੋਗ ਅਦਾਲਤ ਵਿਚ ਗਵਾਹੀ ਸੀ, ਜਿਸ ਦੀ ਰੰਜ਼ਿਸ਼ ਤਹਿਤ ਇਹ ਹਮਲਾ ਕਰਵਾਇਆ ਗਿਆ ਐ। ਪੀੜਤ ਨੇ ਦੱਸਿਆ ਕੀ ਦੋਸ਼ੀ ਜਵਾਹਰ ਨਗਰ ਕੈਂਪ ਅਤੇ ਸ਼ਾਮ ਨਗਰ ਦੇ ਰਹਿਣ ਵਾਲੇ ਨੇ ਜਿਨਾਂ ਦੀ ਸੀਸੀਟੀਵੀ ਵਿੱਚ ਪਹਿਚਾਣ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੌਰਾਨ ਘਟਨਾ ਦੀ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਨੇ, ਜਿਸ ਵਿਚ ਦੇਰ ਰਾਤ ਮੋਟਰਸਾਈਕਲ ਸਵਾਰ ਘਰ ਦੇ ਦਰਵਾਜੇ ’ਤੇ ਪਿਸਤੌਲ ਨਾਲ ਫਾਇਰਿੰਗ ਕਰਦੇ ਦਿਖਾਈ ਦੇ ਰਹੇ ਨੇ। ਦੂਸਰੇ ਪਾਸੇ ਪੁਲਿਸ ਨੇ ਦੱਸਿਆ ਕਿ ਜਵਾਹਰ ਨਗਰ ਕੈਂਪ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਐ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਐ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।