ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਨੂੰ ਧਮਕੀ ਦੇਣ ਦੀ ਨਿਖੇਧੀ; ਐਸਜੀਪੀਸੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਬੋਲੇ, ਚੜ੍ਹ ਕੇ ਆਏ ਨੂੰ ਤੇਗ਼ ਤੇ ਨਿਵ ਕੇ ਆਏ ਨੂੰ ਦੇਗ ਮਿਲਦੀ ਐ…

0
4

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਮਿਲ ਰਹੇ ਧਮਕੀ ਭਰੇ ਪੱਤਰਾਂ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਐਸਜੀਪੀਸੀ ਅਧਿਕਾਰੀ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਦਰਬਾਰ ਸਾਹਿਬ ਵਿਖੇ ਸਾਰੇ ਧਰਮਾਂ ਦੇ ਲੋਕ ਨਤਮਸਤਕ ਹੋਣ ਆਉਂਦੇ ਨੇ ਪਰ ਸਾਜ਼ਿਸ਼ ਤਹਿਤ ਕੁੱਝ ਤਾਕਤਾਂ ਲੋਕਾਂ ਅੰਦਰ ਡਰ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਨੇ। ਪ੍ਰਸ਼ਾਸਨ ਵੱਲੋਂ ਕੀਤੇ ਸੁਰੱਖਿਆ ਪ੍ਰਬੰਧਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਈਮੇਲ ਭੇਜਣ ਵਾਲਿਆਂ ਨੂੰ ਇਹ ਪੜ੍ਹ ਸੁਣ ਲੈਣਾ ਚਾਹੀਦਾ ਐ ਕਿ ਸਿੱਖ ‘ਚੜ ਕੇ ਆਏ ਨੂੰ ਤੇਗ਼ ਤੇ ਨਿਵ ਕੇ ਆਏ ਨੂੰ ਦੇਗ’ ਦੇਣ ਦੇ ਧਾਰਨੀ ਨੇ, ਇਸ ਲਈ ਅਜਿਹੇ ਲੋਕਾਂ ਨੂੰ ਇਤਿਹਾਸ ਪੜ੍ਹ ਕੇ ਸਬਕ ਸਿੱਖ ਲੈਣਾ ਚਾਹੀਦਾ ਐ।

LEAVE A REPLY

Please enter your comment!
Please enter your name here