ਪੰਜਾਬ ਗੁਰਦਾਸਪੁਰ ਤੇ ਬਾਟਾ ਬਜ਼ਾਰ ’ਚ ਚੱਲੀਆਂ ਗੋਲੀਆਂ; ਘੜੀਆਂ ਦੀ ਦੁਕਾਨ ’ਤੇ ਗੋਲੀਆਂ ਚਲਾ ਕੇ ਫਰਾਰ; ਜਾਨੀ ਨੁਕਸਾਨ ਤੋਂ ਬਚਾਅ, ਪੁਲਿਸ ਕਰ ਰਹੀ ਜਾਂਚ By admin - July 17, 2025 0 4 Facebook Twitter Pinterest WhatsApp ਗੁਰਦਾਸਪੁਰ ਸ਼ਹਿਰ ਅੰਦਰ ਲੁੱਟ-ਖੋਹ ਤੇ ਗੋਲੀਆਂ ਚੱਲਣ ਦੀਆਂ ਘਟਨਾਵਾਂ ਵਿਚ ਵਾਧਾ ਵੇਖਣ ਨੂੰ ਮਿਲ ਰਿਹਾ ਐ। ਅਜਿਹੀ ਹੀ ਖਬਰ ਸ਼ਹਿਰ ਦੇ ਬਾਟਾ ਚੌਂਕ ਇਲਾਕੇ ਤੋਂ ਸਾਹਮਣੇ ਆਈ ਐ, ਜਿੱਥੇ ਪੰਜਾਬ ਵਾਚ ਨਾਮ ਦੇ ਘੜੀਆਂ ਦੇ ਸਟੋਰ ’ਤੇ ਅਣਪਛਾਤੇ ਮੋਟਰ ਸਾਈਕਲ ਸਵਾਰ ਗੋਲੀਆਂ ਚਲਾ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਦੁਕਾਨ ਮਾਲਕ ਤੇ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਐ। ਦੁਕਾਨ ਮਾਲਕ ਦੇ ਦੱਸਣ ਮੁਤਾਬਕ ਉਸ ਨੂੰ ਕਿਸੇ ਕਿਸਮ ਦੀ ਧਮਕੀ ਦਾ ਫੋਨ ਨਹੀਂ ਆਇਆ ਅਤੇ ਇਸ ਦੀ ਕਿਸੇ ਨਾਲ ਰੰਜ਼ਿਸ਼ ਵੀ ਨਹੀਂ ਐ। ਜਾਣਕਾਰੀ ਅਨੁਸਾਰ ਦੋ ਮੋਟਰ ਸਾਈਕਲ ਸਵਾਰਾਂ ਪਹਿਲਾਂ ਦੁਕਾਨ ਦੀ ਰੇਕੀ ਕੀਤੀ ਅਤੇ ਗੋਲੀਂਆਂ ਚਲਾ ਕੇ ਫਰਾਰ ਹੋ ਗਏ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਅਧਿਕਾਰੀ ਦੇ ਅਨੁਸਾਰ ਨਜ਼ਦੀਕੀ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਐ ਅਤੇ ਛੇਤੀ ਹੀ ਦੋਸ਼ੀਆਂ ਨੂੰ ਟਰੇਸ ਕਰ ਕੇ ਕਾਬੂ ਕਰ ਲਿਆ ਜਾਵੇਗਾ।