ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆਂ ਦੇ ਘਰ ਗਰਨੇਡ ਹਮਲੇ ਦਾ ਮੁੱਦਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਐ। ਹਮਲੇ ਤੋਂ ਬਾਅਦ ਜਿੱਥੇ ਮੌਜੂਦਾ ਸਰਕਾਰ ਵੱਲ ਨਿਸ਼ਾਨੇ ਸੇਧਣ ਦਾ ਦੌਰ ਜਾਰੀ ਐ ਉੱਥੇ ਹੀ ਸੱਤਾਧਾਰੀ ਧਿਰ ਸਮੇਤ ਭਾਜਪਾ ਆਗੂਆਂ ਵੱਲੋਂ ਮਨੋਰੰਜਨ ਕਾਲੀਆਂ ਦੇ ਘਰ ਪਹੁੰਚ ਕੇ ਔਖੀ ਘੜੀ ਨਾਲ ਘੜਣ ਦੇ ਭਰੋਸਾ ਦਿਵਾਇਆ ਜਾ ਰਿਹਾ ਐ। ਇਸੇ ਤਹਿਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸੀਨੀਅਰ ਆਪ ਆਗੂ ਦੀਪਕ ਬਾਲੀ ਅੱਜ ਮਨੋਰੰਜਨ ਕਾਲੀਆਂ ਦੇ ਪਹੁੰਚੇ ਅਤੇ ਉਨ੍ਹਾਂ ਨੂੰ ਇਸ ਔਖੀ ਖੜ੍ਹੀ ਨਾਲ ਖੜ੍ਹਣ ਦਾ ਭਰੋਸਾ ਦਿਵਾਇਆ। ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਕੁੱਝ ਦੇਸ਼ ਵਿਰੋਧੀ ਤਾਕਤਾਂ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਦੀਆਂ ਕੋਸ਼ਿਸਾਂ ਚ ਲੱਗੀਆਂ ਹੋਈਆਂ ਨੇ ਮਨੋਰੰਜਨ ਕਾਲੀਆਂ ਦੇ ਘਰ ਹੋਇਆ ਹਮਲਾ ਵੀ ਇਸੇ ਦਾ ਨਤੀਜਾ ਐ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਮਨਸੂਬੇ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਇਸੇ ਤਰ੍ਹਾਂ ਆਪ ਆਗੂ ਦੀਪਕ ਬਾਲੀ ਨੇ ਵੀ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਗੱਲ ਕਹੀ ਐ।
ਉਧਰ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਵੀ ਭਾਜਪਾ ਆਗੂ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਜਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਘੇਰਿਆ ਐ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਜਿਸ ਤਰ੍ਹਾਂ ਗਰਨੇਡ ਹਮਲੇ ਹੋ ਰਹੇ ਨੇ…ਉਹ ਪੰਜਾਬ ਦੀ ਅਮਨ-ਕਾਨੂੰਨ ਦੀ ਹਾਲਤ ਤੇ ਵੱਡੇ ਸਵਾਲ ਖੜ੍ਹੇ ਕਰਦਾ ਐ। ਉਨ੍ਹਾਂ ਕਿਹਾ ਕਿ ਇਹ ਹਮਲਾ ਅਮਨ ਕਾਨੂੰਨ ਤੇ ਵੱਡੇ ਸਵਾਲ ਖੜ੍ਹੇ ਕਰਦਾ ਐ, ਇਸ ਲਈ ਭਾਜਪਾ ਵੱਲੋਂ ਸਾਰੇ ਮੰਡਲਾਂ ਵਿਚ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।