ਪੰਜਾਬ ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ; ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਜਾਵੇਗਾ ਜਥਾ; 4 ਅਗਸਤ ਤੱਕ ਆਪਣੇ ਪਾਸਪੋਰਟ ਜਮ੍ਹਾ ਕਰਵਾਉਣ ਦੀ ਹਦਾਇਤ By admin - July 17, 2025 0 4 Facebook Twitter Pinterest WhatsApp ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਮਨਾਉਣ ਲਈ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਇਹ ਜਥਾ ਨਵੰਬਰ ਮਹੀਨੇ ਭੇਜਿਆ ਜਾਵੇਗਾ, ਜਿਸ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਗਏ ਨੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ 4 ਅਗਸਤ 2025 ਤੀਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜ ਸਕਦੇ ਨੇ। ਉਨ੍ਹਾਂ ਕਿਹਾ ਕਿ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।