ਪੰਜਾਬ ਅਬੋਹਰ ’ਚ ਬੱਸ-ਬਾਈਕ ਟੱਕਰ ’ਚ ਨੌਜਵਾਨ ਦੀ ਮੌਤ; ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ By admin - July 17, 2025 0 4 Facebook Twitter Pinterest WhatsApp ਅਬੋਹਰ ਦੇ ਪਿੰਡ ਖੂਈਆਂ ਸਰਵਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਰਤਨ ਵਾਸੀ ਪਿੰਡ ਪੰਚਕੋਸੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਰਤਨ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸ਼ਹਿਰ ਵੱਲ ਜਾ ਰਿਹਾ ਸੀ ਕਿ ਰਾਹ ‘ਚ ਇਕ ਤੇਜ਼ ਰਫ਼ਤਾਰ ਮਿੰਨੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ। ਮੌਕੇ ਤੇ ਮੌਜੂਦ ਲੋਕਾਂ ਨੇ ਉਸ ਨੂੰ ਚੁੱਕ ਕੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਹਾਦਸੇ ਤੋਂ ਬਾਅਦ ਬੱਸ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਪਰਿਵਾਰ ਦਾ ਇਕਲੌਤਾ ਸਹਾਰਾ ਸੀ ਅਤੇ ਉਸ ਦੀ ਮੌਤ ਤੋਂ ਬਾਅਦ ਪਰਿਵਾਰ ਲਾਵਾਰਸ ਹੋ ਗਿਆ ਐ। ਘਟਨਾ ਦੀ ਸੂਚਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।