ਪੰਜਾਬ ਫਰੀਦਕੋਟ ਨੇ ਸੁਲਝਾਇਆ ਖੋਹ ਦੀ ਕੋਸ਼ਿਸ਼ ਦਾ ਮਾਮਲਾ; ਘਟਨਾ ਤੋਂ ਚੰਦ ਘੰਟਿਆਂ ਅੰਦਰ ਮੁਲਜ਼ਮ ਕੀਤਾ ਗ੍ਰਿਫਤਾਰ By admin - July 17, 2025 0 5 Facebook Twitter Pinterest WhatsApp ਫਰੀਦਕੋਟ ਪੁਲਿਸ ਨੇ ਮਹਿਲਾ ਤੋਂ ਪਰਸ ਖੋਹ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸੁਲਝਾ ਲਿਆ ਐ। ਪੁਲਿਸ ਨੇ ਘਟਨਾ ਤੋਂ ਚੰਦ ਘੰਟਿਆਂ ਅੰਦਰ ਦੀ ਖੋਹ ਦੀ ਕੋਸ਼ਿਸ਼ ਕਰਨ ਵਾਲੇ ਇਕ ਮੁਲਜਮ ਨੂੰ ਟਰੇਸ ਕਰ ਕੇ ਗ੍ਰਿਫਤਾਰ ਕਰ ਲਿਆ ਐ ਜਦਕਿ ਉਸ ਦੇ ਦੂਜੇ ਸਾਥੀ ਦੀ ਭਾਲ ਕੀਤੀ ਜਾ ਰਹੀ ਐ। ਮੁਲਜਮ ਦੀ ਪਛਾਣ ਵਿੱਕੀ ਸਿੰਘ ਵਜੋਂ ਹੋਈ ਐ, ਜਿਸ ਦੇ ਪਹਿਲਾਂ ਵੀ ਚੋਰੀ ਤੇ ਸ਼ਰਾਬ ਤਸਕਰੀ ਦੇ 4 ਮਾਮਲੇ ਦਰਜ ਨੇ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਵੱਲੋਂ ਮੁਲਜਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਸੰਦੀਪ ਕੁਮਾਰ ਦੱਸਿਆ ਕਿ ਪੁਲਿਸ ਨੂੰ 2 ਮੋਟਰਸਾਈਕਲ ਸਵਾਰਾ ਵੱਲੋਂ ਸੁਨਿਆਰਾ ਬਜਾਰ ਦੇ ਨੇੜੇ ਇੱਕ ਮਹਿਲਾ ਪਾਸੋਂ ਪਰਸ ਖੋਹ ਕਰਨ ਦੀ ਕੋਸ਼ਿਸ਼ ਦੀ ਖਬਰ ਮਿਲੀ ਸੀ। ਹਾਦਸੇ ਵਿਚ ਮਹਿਲਾ ਡਿੱਗਣ ਕਾਰਨ ਬੁਰੀ ਤਰਾਂ ਜਖਮੀ ਹੋ ਗਈ ਸੀ। ਫਰੀਦਕੋਟ ਪੁਲਿਸ ਦੀਆਂ ਅਲੱਗ-ਅਲੱਗ ਟੀਮਾਂ ਦਾ ਗਠਨ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਗਈ, ਜਿਸ ਦੌਰਾਨ ਉਕਤ ਵਾਰਦਾਤ ਵਿੱਚ ਸ਼ਾਮਿਲ ਦੋਸ਼ੀ ਵਿੱਕੀ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਵੱਲੋਂ ਮੌਕੇ ਤੋ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਸ ਦੀ ਲੱਤ ਵਿੱਚ ਫ੍ਰੈਕਚਰ ਵੀ ਆਇਆ ਹੈ। ਉਹਨਾ ਕਿਹਾ ਕਿ ਗ੍ਰਿਫਤਾਰ ਦੋਸ਼ੀ ਵਿੱਕੀ ਸਿੰਘ ਦਾ ਰਿਕਾਰਡ ਕ੍ਰਿਮੀਨਲ ਹੈ। ਇਸ ਦੇ ਖਿਲਾਫ ਪਹਿਲਾ ਵੀ ਚੋਰੀ ਅਤੇ ਸ਼ਰਾਬ ਦੀ ਤਸਕਰੀ ਸਬੰਧੀ 04 ਮੁਕੱਦਮੇ ਦਰਜ ਹਨ। ਪੁਲਿਸ ਟੀਮਾਂ ਵੱਲੋਂ ਇਸ ਦੇ ਦੂਸਰੇ ਸਾਥੀ ਦੀ ਵੀ ਭਾਲ ਕੀਤੀ ਜਾ ਰਹੀ ਹੈ। ਉਸ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਹਨਾ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਦੋਸ਼ੀ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ। ਜਿਸ ਦੌਰਾਨ ਇਹਨਾਂ ਤੋ ਹੋਰ ਵੀ ਵਾਰਦਾਤਾ ਟਰੇਸ ਹੋਣ ਦੀ ਉਮੀਦ ਹੈ।