ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਕਰਾਈਮ ਅਤੇ ਨਸ਼ਿਆਂ ਖਿਲਾਫ ਸਿਕੰਜਾ ਲਗਾਤਾਰ ਕੱਸਿਆ ਜਾ ਰਿਹਾ ਐ। ਇਸੇ ਤਹਿਤ ਡੀਆਈਜੀ ਫਰੀਦਕੋਟ ਰੇਂਜ ਵੱਲੋਂ ਜਿਲ੍ਹੇ ਅੰਦਰ ਲੱਗੇ ਪੁਲਿਸ ਨਾਕਿਆਂ, ਪੈਟਰੋਲਿੰਗ ਪਾਰਟੀਆਂ ਅਤੇ ਥਾਣਿਆਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਲਏ ਜਾ ਰਹੇ ਐਕਸ਼ਨ ਬਾਰੇ ਜਾਣਕਾਰੀ ਇਕੱਤਰ ਕੀਤੀ। ਇਸ ਮੌਕੇ ਉਨ੍ਹਾਂ ਨੇ ਡਿਊਟੀ ਤੇ ਹਾਜਰ ਪੁਲਿਸ ਮੁਲਾਜਮਾਂ ਨੂੰ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਸਟਰੀਟ ਕਰਾਈਮ ‘ਤੇ ਕੰਟਰੋਲ ਅਤੇ ਨਸ਼ਿਆਂ ਦਾ ਜੜ੍ਹ ਤੋ ਖ਼ਾਤਮਾ ਪੰਜਾਬ ਪੁਲਿਸ ਦੀ ਪ੍ਰਾਥਮਿਕਤਾ ਹੈ। ਇਸ ਨਿਰੀਖਣ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਕ੍ਰਾਈਮ ਕੰਟਰੋਲ ਨੂੰ ਮਜ਼ਬੂਤ ਕਰਨਾ, ਗੈਰ-ਕਾਨੂੰਨੀ ਸਰਗਰਮੀਆਂ ਨੂੰ ਰੋਕਣਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦਾ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ, “ਇਹ ਵਾਹਨ ਜਾਂਚ ਮੁਹਿੰਮਾਂ ਜਾਰੀ ਰਹਿਣਗੀਆਂ ਤਾਂ ਜੋ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗਾ ਨਾਲ ਲਾਗੂ ਕੀਤੀ ਜਾ ਸਕੇ। ਨਿਰੀਖਣ ਦੌਰਾਨ, ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਨਾਕਿਆਂ ’ਤੇ ਸਖ਼ਤੀ ਨਾਲ ਤਾਇਨਾਤੀ ਹੋਵੇ ਅਤੇ ਹਰ ਆਉਣ-ਜਾਣ ਵਾਲੇ ਵਾਹਨ ਦੀ ਜਾਂਚ ਵਧੇਰੇ ਧਿਆਨ ਨਾਲ ਕੀਤੀ ਜਾਵੇ। ਇਸ ਨਾਲ ਨਾ ਸਿਰਫ਼ ਗੈਰ-ਕਾਨੂੰਨੀ ਸਰਗਰਮੀਆਂ ’ਤੇ ਰੋਕ ਲਗੇਗੀ ਬਲਕਿ ਅਪਰਾਧਿਕ ਅਨਸਰਾਂ ਨੂੰ ਵੀ ਕਾਬੂ ਕਰਨ ਵਿੱਚ ਮਦਦ ਮਿਲੇਗੀ।