ਪੰਜਾਬ ਧੂਰੀ ਪੁਲਿਸ ਹੱਥ ਲੱਗੀ ਨਸ਼ੇ ਨੂੰ ਲੈ ਕੇ ਵੱਡੀ ਸਫ਼ਲਤਾ; 2 ਮੁਲਜ਼ਮਾਂ ਨੂੰ 150 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ By admin - July 18, 2025 0 6 Facebook Twitter Pinterest WhatsApp ਧੂਰੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਐ, ਜਿਸ ਦੇ ਤਹਿਤ ਪੁਲਿਸ ਨੇ ਇਕ ਹਫਤੇ ਦੌਰਾਨ ਦੂਜੀ ਵੱਡੀ ਸਫਲਤਾ ਹਾਸਲ ਕੀਤੀ ਐ। ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ 150 ਗਰਾਮ ਹੈਰੋਇਨ ਸਮੇਤ ਕੀਤਾ ਐ। ਇਸ ਤੋਂ ਪਹਿਲਾਂ ਪੁਲਿਸ ਨੇ ਇਕ ਪਤੀ-ਪਤਨੀ ਤੋਂ 253 ਗਰਾਮ ਹੈਰੋਇਨ ਬਰਾਮਦ ਕੀਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਜਸਵੀਰ ਸਿੰਘ ਨੇ ਕਿਹਾ ਕਿ ਅਸੀਂ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਲਗਾਤਾਰ ਮਿਹਨਤ ਕਰ ਰਹੇ ਹਾਂ ਅਤੇ ਨਸ਼ਾ ਤਸਕਰਾਂ ਦੇ ਨੈੱਟਵਰਕ ਨੂੰ ਟਰੇਸ ਕਰ ਕੇ ਤਸਕਰਾਂ ਨੂੰ ਜੇਲ੍ਹ ਭੇਜਿਆ ਜਾ ਰਿਹਾ ਐ। ਦੱਸ ਦਈਏ ਕਿ ਧੂਰੀ ਪੁਲਿਸ ਦੇ ਵੱਲੋਂ ਦੋ ਨਸ਼ੇ ਦੇ ਸਮਗਲਰਾਂ ਨੂੰ ਕਾਬੂ ਕੀਤਾ ਗਿਆ ਹੈ ਜਿਨਾਂ ਦੇ ਪਾਸੋਂ 150 ਗ੍ਰਾਮ ਹੈਰੋਇਨ ਚਿੱਟਾ ਬਰਾਮਦ ਕੀਤਾ ਗਿਆ ਹੈ। ਐਸਐਚਓ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਆਖਿਆ ਕਿ ਪਿਛਲੇ ਇੱਕ ਹਫਤੇ ਦੇ ਵਿੱਚ ਸਾਡੇ ਵੱਲੋਂ ਦੂਜੀ ਵੱਡੀ ਬਰਾਮਦਗੀ ਕੀਤੀ ਗਈ ਹੈ। ਪਹਿਲਾਂ ਸਾਡੇ ਵੱਲੋਂ ਇੱਕ ਪਤੀ ਪਤਨੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨਾਂ ਦੇ ਵੱਲੋਂ 253 ਗਰਾਮ ਹੀਰੋਇਨ ਬਰਾਮਦ ਕੀਤੀ ਗਈ ਸੀ। ਯੁੱਧ ਨਸ਼ਿਆਂ ਵਿਰੁੱਧ ਅਸੀਂ ਲਗਾਤਾਰ ਕੰਮ ਕਰ ਰਹੇ ਹਾਂ ਅਤੇ ਅਸੀਂ ਇਹਨਾਂ ਫੜੇ ਗਏ ਦੋਸ਼ੀਆਂ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਾਂ ਅਤੇ ਇਹਨਾਂ ਦੇ ਨਾਲ ਕੰਮ ਕਰਨ ਵਾਲੇ ਸਾਰੇ ਨੈਟਵਰਕ ਨੂੰ ਲਗਾਤਾਰ ਟਰੇਸ ਕਰਕੇ ਸਾਡੇ ਵੱਲੋਂ ਇਕੱਲੇ ਇਕੱਲੇ ਨਸ਼ਾ ਸਮਗਲਰ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇਗਾ।