ਪੰਜਾਬ ਦਰਬਾਰ ਸਾਹਿਬ ਵਿਖੇ ਨਤਮਸਕਰ ਹੋਏ ਵਿਧਾਇਕ ਨਿੱਜਰ ਤੇ ਅਧਿਕਾਰੀ; ਸ਼ਰਾਰਤੀਆਂ ਦੀਆਂ ਧਮਕੀਆਂ ਦੇ ਮੱਦੇਨਜ਼ਰ ਲਿਆ ਹਾਲਾਤਾਂ ਦਾ ਜਾਇਜ਼ਾ; ਸੰਗਤ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਤੇ ਚਿੰਤਾ ਨਾ ਕਰਨ ਦੀ ਕੀਤੀ ਅਪੀਲ By admin - July 18, 2025 0 11 Facebook Twitter Pinterest WhatsApp ਸਿਫਤੀ ਦੇ ਘਰ ਸ੍ਰੀ ਦਰਬਾਰ ਸਾਹਿਬ ਬਾਰੇ ਸ਼ਰਾਰਤੀਆਂ ਵੱਲੋਂ ਦਿੱਤੀਆਂ ਧਮਕੀਆਂ ਦਾ ਮੁੱਦਾ ਲਗਾਤਾਰ ਗਰਮਾਇਆ ਹੋਇਆ ਐ। ਇਸੇ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ ਆਪ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੋਂ ਇਲਾਵਾ ਆਲਾ ਅਧਿਕਾਰੀ ਵੀ ਮੌਜੂਦ ਰਹੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਐ ਅਤੇ ਛੇਤੀ ਹੀ ਦੋਸ਼ੀਆਂ ਨੂੰ ਫੜ ਕੇ ਸਲਾਖਾ ਪਿੱਛੇ ਪਹੁੰਚਾਇਆ ਜਾਵੇਗਾ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਵੀ ਸੰਗਤ ਨੂੰ ਅਫਵਾਹਾਂ ਤੋਂ ਦੂਰ ਰਹਿਣ ਤੇ ਦਹਿਸ਼ਤ ਵਿਚ ਨਾ ਆਉਣ ਦੀ ਅਪੀਲ ਕੀਤੀ ਐ। ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ ਤੇ ਅਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਲਗਾਤਾਰ ਸੁਰੱਖਿਆ ਏਜੰਸੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਰੱਖ ਰਹੇ ਹਨ ਅਤੇ ਅਸੀਂ ਪੰਜਾਬ ਸਰਕਾਰ ਵੱਲੋਂ ਇਹ ਭਰੋਸਾ ਦਵਾਉਂਦੇ ਹਾਂ ਤੇ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਮਰਿਆਦਾ ਅਨੁਸਾਰ ਸੁਰੱਖਿਆ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਅੰਦਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਰੱਖਿਆ ਨੂੰ ਦੇਖ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਇਸ ਮੁੱਦੇ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਮਿਲ ਕੇ ਇੱਕ ਟੀਮ ਵਜੋਂ ਕੰਮ ਕਰ ਰਹੇ ਹਾਂ ਅਤੇ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਇਹ ਭਰੋਸਾ ਦਿੰਦੇ ਹਾਂ ਕਿ ਇੱਥੇ ਖ਼ਤਰੇ ਵਾਲੀ ਕੋਈ ਗੱਲ ਨਹੀਂ ਹੈ, ਕਿਸੇ ਵੀ ਤਰ੍ਹਾਂ ਭੜਕਾਹਾਟ ਵਿੱਚ ਆਉਣ ਦੀ ਲੋੜ ਨਹੀਂ, ਤੁਸੀਂ ਗੁਰੂ ਘਰ ਉੱਤੇ ਵਿਸ਼ਵਾਸ ਰੱਖੋ, ਸਾਡੀਆਂ ਏਜੰਸੀਆਂ ਲਗਾਤਾਰ ਦੋਸ਼ੀ ਨੂੰ ਫੜਨ ਲਈ ਕੰਮ ਕਰ ਰਹੀਆਂ ਹਨ ਤੇ ਛੇਤੀ ਹੀ ਦੋਸ਼ੀ ਕਾਬੂ ਕਰ ਲੈ ਜਾਣਗੇ। ਉਹਨਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਆ ਰਹੀ ਸੰਗਤ ਦਾ ਰੁਝਾਨ ਵੀ ਇਹ ਦਰਸਾਉਂਦਾ ਹੈ ਕਿ ਸੰਗਤ ਨੇ ਕਿਸੇ ਵੀ ਤਰ੍ਹਾਂ ਦੀ ਕੋਈ ਖਤਰੇ ਵਾਲੀ ਗੱਲ ਮਹਿਸੂਸ ਨਹੀਂ ਕੀਤੀ ਅਤੇ ਉਹ ਆਪਣੀ ਸ਼ਰਧਾ ਭਾਵਨਾ ਦੇ ਨਾਲ ਆਮ ਦਿਨਾਂ ਵਾਂਗ ਗੁਰੂ ਘਰ ਨਤਮਸਤਕ ਹੋ ਰਹੇ ਹਨ। ਉਨ੍ਹਾ ਨੇ ਕਿਹਾ ਕਿ ਜਾਂਚ ਅਧਿਕਾਰੀ ਲਗਾਤਾਰ ਕੰਮ ਕਰ ਰਹੇ ਹਨ ਅਤੇ ਕੁਝ ਪਾਰਟੀਆਂ ਪੰਜਾਬ ਤੋਂ ਬਾਹਰ ਵੀ ਇਸ ਟਾਸਕ ਦੀ ਪੂਰਤੀ ਲਈ ਗਈਆਂ ਹਨ, ਅਸੀਂ ਸੈਂਟਰਲ ਏਜੰਸੀਆਂ ਦਾ ਸਹਿਯੋਗ ਵੀ ਲੈ ਰਹੇ ਹਾਂ ਅਤੇ ਅਸੀਂ ਕਾਫੀ ਹੱਦ ਤੱਕ ਜਾਂਚ ਵਿੱਚ ਅੱਗੇ ਵਧੇ ਹਾਂ। ਉਨਾਂ ਕਿਹਾ ਕਿ ਕਿਉਂਕਿ ਜਾਂਚ ਜਾਰੀ ਹੈ, ਇਸ ਕਾਰਨ ਮੈਂ ਕੁਝ ਬਹੁਤਾ ਦੱਸ ਨਹੀਂ ਸਕਾਂਗਾ ਪਰ ਇਹ ਯਕੀਨੀ ਹੈ ਕਿ ਛੇਤੀ ਹੀ ਇਸ ਸਬੰਧੀ ਸਥਿਤੀ ਤੁਹਾਡੇ ਨਾਲ ਸਪਸ਼ਟ ਕਰਾਂਗੇ।