ਅੰਮ੍ਰਿਤਸਰ ਹੋਟਲ ’ਚ ਦੇਹ ਵਪਾਰ ਦਾ ਪਰਦਾਫਾਸ਼; ਹੋਟਲ ਮੈਨੇਜਰ ਸਮੇਤ ਪੰਜ ਲੜਕੀਆਂ ਗ੍ਰਿਫਤਾਰ

0
7

ਅੰਮ੍ਰਿਤਸਰ ਦੇ ਥਾਣਾ ਬੀ-ਡਵੀਜਨ ਦੀ ਪੁਲਿਸ ਨੇ ਸ਼ਹਿਰ ਦੇ ਹੋਟਲ ਵਿਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਐ। ਪੁਲਿਸ ਨੇ ਤਰਨ ਤਾਰਨ ਰੋਡ ਤੇ ਸਥਿਤ ਇਕ ਨਿੱਜੀ ਹੋਟਲ ਵਿਚ ਰੇਡ ਕਰ ਕੇ ਹੋਟਲ ਦੇ ਮੈਨੇਜਰ ਸਮੇਤ ਪੰਜ ਲੜਕੀਆਂ ਨੂੰ ਗ੍ਰਿਫਤਾਰ ਕੀਤਾ ਐ। ਛਾਪੇ ਦੌਰਾਨ ਪੁਲਿਸ ਨੂੰ ਹੋਰ ਵੀ ਕਈ ਅਹੰਮ ਸਬੂਤ ਮਿਲੇ ਹਨ, ਜਿਨ੍ਹਾਂ ਦੇ ਆਧਾਰ ਤੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਗ੍ਰਿਫਤਾਰ ਕੀਤੀਆਂ ਲੜਕੀਆਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਕਿਸ ਤਰੀਕੇ ਨਾਲ ਇਸ ਗਤੀਵਿਧੀ ਵਿੱਚ ਸ਼ਾਮਿਲ ਹੋਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖਬਰ ਰਾਹੀਂ ਜਾਣਕਾਰੀ ਮਿਲੀ ਸੀ ਕਿ ਤਰਨਤਾਰਨ ਰੋਡ ‘ਤੇ ਸਥਿਤ ਇੱਕ ਹੋਟਲ ਵਿੱਚ ਪਿਛਲੇ ਕਾਫੀ ਸਮੇਂ ਤੋਂ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਹੈ। ਇਨ੍ਹਾਂ ਸੂਚਨਾਵਾਂ ਦੇ ਆਧਾਰ ਤੇ ਪੁਲਿਸ ਨੇ ਹੋਟਲ ‘ਤੇ ਛਾਪਾ ਮਾਰਿਆ ਤੇ ਮੌਕੇ ‘ਤੇ ਪੰਜ ਲੜਕੀਆਂ ਤੇ ਇੱਕ ਹੋਟਲ ਮੈਨੇਜਰ ਨੂੰ ਕਾਬੂ ਕੀਤਾ।
ਬਲਜਿੰਦਰ ਸਿੰਘ ਨੇ ਸਖਤ ਲਹਿਜੇ ਵਿੱਚ ਕਿਹਾ ਕਿ “ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਗਲਤ ਕੰਮਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਐਸੀਆਂ ਗੈਰਕਾਨੂੰਨੀ ਸਰਗਰਮੀਆਂ ਵਿਚਲੀਆਂ ਜਿੰਨ੍ਹਾਂ ਦੀ ਸੂਚਨਾ ਮਿਲੇਗੀ, ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।” ਇਸ ਮਾਮਲੇ ‘ਚ ਪੁਲਿਸ ਵੱਲੋਂ ਹੋਰ ਪੱਧਰ ਦੀ ਜਾਂਚ ਜਾਰੀ ਹੈ ਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਹੋਰ ਲੋਕ ਵੀ ਇਸ ਦੇਹ ਵਪਾਰ ਦੇ ਜਾਲ ਨਾਲ ਜੁੜੇ ਹੋ ਸਕਦੇ ਹਨ। ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇ ਕਿਸੇ ਨੂੰ ਇਸ ਤਰ੍ਹਾਂ ਦੀ ਗਤੀਵਿਧੀ ਬਾਰੇ ਜਾਣਕਾਰੀ ਮਿਲੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੇ।

LEAVE A REPLY

Please enter your comment!
Please enter your name here