ਤਰਨ ਤਾਰਨ ਪੁਲਿਸ ਵੱਲੋਂ ਲੰਡਾ ਗਰੁਪ ਦਾ ਗੈਂਗਸਟਰ ਕਾਬੂ; ਤਿੰਨ ਵਿਦੇਸ਼ੀ ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ

0
3

ਤਰਨਤਾਰਨ ਸੀਆਈਏ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਵਿਦੇਸ਼ ਵਿੱਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਇੱਕ ਸਾਥੀ ਨੂੰ ਵਿਦੇਸ਼ੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰ ਲਿਆ।  ਪੁਲਿਸ ਇਸ ਮਾਮਲੇ ਵਿਚ ਹੁਣ ਤਕ ਤਿੰਨ ਮੁਲਜਮਾਂ ਨੂੰ ਕਾਬੂ ਕਰ ਚੁੱਕੀ ਐ।
ਪੁਲਿਸ ਨੇ ਮੁਲਜਮ ਤੋਂ 3 ਪਿਸਟਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਨੇ। ਫੜਿਆ ਗਿਆ ਮੁਲਜਮ ਪਹਿਲਾਂ ਵੀ ਫਿਰੌਤੀ ਕਾਲਾਂ ਵਰਗੇ ਅਪਰਾਧਾਂ ਲਈ ਲੋੜੀਂਦਾ ਸੀ। ਫੜੇ ਗਏ ਮੁਲਜਮਾਂ ਵਿਚੋਂ ਇਕ ਦੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਸਨ ਅਤੇ ਉਹ ਸਰਹੱਦ ਪਾਰੋਂ ਹਥਿਆਰ ਮੰਗਵਾ ਕੇ ਅੱਗੇ ਸਪਲਾਈ ਕਰਨ ਦਾ ਕੰਮ ਕਰਦਾ ਸੀ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਕੁੱਲ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ 3 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਹਿਲਾਂ ਵੀ ਫਿਰੌਤੀ ਕਾਲਾਂ ਵਰਗੇ ਕਈ ਅਪਰਾਧਾਂ ਵਿੱਚ ਸ਼ਾਮਲ ਰਹੇ ਨੇ ਅਤੇ ਇਨ੍ਹਾਂ ਦੇ ਇਕ ਸਾਥੀ ਦੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਹਨ ਜੋ ਸਰਹੱਦ ਰਾਹੀਂ ਹਥਿਆਰ ਮੰਗਵਾ ਕੇ ਅੱਗੇ ਸਪਲਾਈ ਕਰਦਾ ਸੀ, ਜਿਸਦੀ ਜਾਂਚ ਜਾਰੀ ਹੈ। ਪੁਲਿਸ ਨੂੰ ਮੁਲਜਮਾਂ ਦੀ ਅਗਲੀ ਜਾਂਚ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।

LEAVE A REPLY

Please enter your comment!
Please enter your name here