ਲੁਧਿਆਣਾ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ; ਭੇਦਭਰੀ ਹਾਲਤ ’ਚ ਲੱਗੀ ਗੋਲੀ ਨਾਲ ਹੋਈ ਮੌਤ

0
9

 

ਲੁਧਿਆਣਾ ਦੇ ਸ਼ਾਮ ਨਗਰ ਇਲਾਕੇ ਅੰਦਰ ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਰੋਹਤ ਕੁਮਾਰ ਵਜੋਂ ਹੋਈ ਐ। ਜਾਣਕਾਰੀ ਅਨੁਸਾਰ  ਰੋਹਿਤ ਕੁਮਾਰ ਬੀਤੀ ਰਾਤ ਸ਼ਾਮ ਨਗਰ ਇਲਾਕੇ ਅੰਦਰ ਬੇਹੋਸ਼ੀ ਦੀ ਹਾਲਤ ਵਿਚ ਪਿਆ ਮਿਲਿਆ ਸੀ, ਜਿਸ ਨੂੰ ਚੁੱਕ ਕੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਡਾਕਟਰੀ ਜਾਂਚ ਮੁਤਾਬਕ ਉਸ ਦੀ ਮੌਤ ਛਾਤੀ ਵਿਚ ਗੋਲੀ ਲੱਗਣ ਕਾਰਨ ਹੋਈ ਐ। ਪੁਲਿਸ ਨੇ ਮਾਮਲਾ ਦਰਜ ਕਰ ਕੇ ਵੱਖ ਵੱਖ ਐਗਲਾਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਐ।
ਉਧਰ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਰੋਹਿਤ ਡਰਾਈਵਰੀ ਦਾ ਕੰਮ ਕਰਦਾ ਸੀ ਅਤੇ ਉਹ ਆਪਣੀ ਭੂਆ ਕੋਲ ਜਗਰਾਉਂ ਪੁੱਲ ਨਜ਼ਦੀਕ ਰਹਿੰਦਾ ਸੀ। ਉਸਦੀ ਭੂਆ ਅਤੇ ਉਸਦੇ ਪਿਤਾ ਨੇ ਦੱਸਿਆ ਕਿ ਰਾਤ ਨੂੰ ਉਹ ਹੈਬੋਵਾਲ ਸਥਿਤ ਘਰ ਵਿੱਚ ਆ ਜਾਂਦਾ ਸੀ ਅਤੇ ਬਾਕੀ ਸਾਰਾ ਦਿਨ ਇੱਥੇ ਹੀ ਬਿਤਾਉਂਦਾ ਸੀ। ਉਹਨਾਂ ਕਿਹਾ ਕਿ ਉਸ ਦੀ ਕਿਸੇ ਨਾਲ ਕੋਈ ਵੀ ਰੰਜਿਸ਼ ਨਹੀਂ ਸੀ ਪਰ ਬਾਵਜੂਦ ਇਸਦੇ ਬੀਤੀ ਰਾਤ ਉਹਨਾਂ ਨੂੰ ਪੁਲਿਸ ਕਰਮੀਆਂ ਦਾ ਫੋਨ ਆਇਆ ਕਿ ਉਹਨਾਂ ਦਾ ਬੇਟਾ ਰੋਹਿਤ ਹਸਪਤਾਲ ਵਿੱਚ ਦਾਖਿਲ ਹੈ। ਉਹਨਾਂ ਕਿਹਾ ਕਿ ਜਦੋਂ ਉੱਥੇ ਜਾ ਕੇ ਵੇਖਿਆ ਤਾਂ ਪਤਾ ਚੱਲਿਆ ਕਿ ਉਸਦੇ ਛਾਤੀ ਵਿੱਚ ਗੋਲੀ ਲੱਗੀ ਹੈ।
ਉਹਨਾਂ ਕਿਹਾ ਕਿ ਜਿਨਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ, ਉਹਨਾਂ ਨੂੰ ਸਲਾਖਾਂ ਦੇ ਪਿੱਛੇ ਡੱਕਿਆ ਜਾਵੇ ਇਸ ਦੌਰਾਨ ਉਹਨਾਂ ਇਨਸਾਫ਼ ਦੀ ਮੰਗ ਕੀਤੀ ਹੈ। ਉਧਰ ਜਦੋਂ ਇਸ ਸਬੰਧ ਵਿੱਚ ਥਾਣਾ ਡਿਵੀਜ਼ਨ ਨੰਬਰ ਪੰਜ ਦੇ ਮੁਖੀ ਬਿਕਰਮਜੀਤ ਸਿੰਘ ਘੁੰਮਣ ਨੇ ਕਿਹਾ ਕਿ ਸ਼ਾਮ ਨਗਰ ਨਜ਼ਦੀਕ ਰੋਹਿਤ ਨਾਮਕ 27 ਸਾਲਾਂ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋਈ ਹੈ।
ਉਹਨਾਂ ਕਿਹਾ ਕਿ ਇਸ ਬਾਬਤ ਪੁਲਿਸ ਵੱਲੋਂ ਵੱਖ-ਵੱਖ ਐਂਗਲਾਂ ਤੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕੀਤਾ ਜਾਵੇਗਾ। ਫਿਲਹਾਲ ਹਾਲੇ ਅਜਿਹੀ ਕੋਈ ਵੀ ਘਟਨਾ ਨੂੰ ਲੈ ਕੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਆਪਸੀ ਇਹਨਾਂ ਦਾ ਕੀ ਵਿਵਾਦ ਸੀ ਉਹਨਾਂ ਕਿਹਾ ਕਿ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here