ਪੰਜਾਬ ਅੰਮ੍ਰਿਤਸਰ ਨਾਲ ਸਬੰਧਤ ਨੌਜਵਾਨ ਦੀ ਹੇਮਕੁੰਟ ਯਾਤਰਾ ਦੌਰਾਨ ਮੌਤ; ਰੈਲਿੰਗ ਤੋਂ ਤਿਲਕਣ ਕਾਰਨ ਡੂੰਘੀ ਖੱਡ ’ਚ ਡਿੱਗਣ ਕਾਰਨ ਗਈ ਜਾਨ; ਪਰਿਵਾਰ ਤੇ ਇਲਾਕੇ ਅੰਦਰ ਸੋਗ ਦੀ ਲਹਿਰ By admin - July 21, 2025 0 5 Facebook Twitter Pinterest WhatsApp ਅੰਮ੍ਰਿਤਸਰ ਨਾਲ ਸਬੰਧਤ ਇਕ 18 ਸਾਲਾ ਨੌਜਵਾਨ ਦੀ ਹਿਮਾਚਲ ਪ੍ਰਦੇਸ਼ ਵਿਚ ਯਾਤਰਾ ਦੌਰਾਨ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਘਣਪੁਰ ਕਾਲੇ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਇਕ ਗ੍ਰੰਥੀ ਸਿੰਘ ਦਾ ਪੁੱਤਰ ਸੀ ਅਤੇ ਆਪਣੇ ਨਾਨਕੇ ਪਰਿਵਾਰ ਨਾਲ ਹੇਮਕੁੰਟ ਸਾਹਿਬ ਦਰਸ਼ਨਾਂ ਲਈ ਗਿਆ ਹੋਇਆ ਸੀ। ਯਾਤਰਾ ਦੌਰਾਨ ਰਸਤੇ ਵਿੱਚ ਰੈਲਿੰਗ ਤੋਂ ਲਿਸ਼ਕਣ ਕਾਰਨ ਉਹ 300 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਿਆ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਰਿਵਾਰ ਅਤੇ ਪਿੰਡ ਅੰਦਰ ਸੋਗ ਦੀ ਲਹਿਰ ਐ। ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਆਪਣੇ ਪਰਿਵਾਰ ਅਤੇ ਇਲਾਕੇ ਵਿਚ ਕਾਫੀ ਹਰਮਨ ਪਿਆਰਾ ਸੀ। ਉਹ ਆਪਣੇ ਨਿਮਰ ਸੁਭਾਅ, ਧਾਰਮਿਕ ਬਿਰਤੀ ਅਤੇ ਪੜ੍ਹਾਈ ਵਿਚ ਚੰਗਾ ਹੋਣ ਕਾਰਨ ਸਕੂਲ ਅਧਿਆਪਕਾਂ ਅਤੇ ਦੋਸਤਾਂ ਵਿਚ ਵੀ ਕਾਫੀ ਪਸੰਦ ਕੀਤਾ ਜਾਂਦਾ ਸੀ। ਪੀੜਤ ਪਰਿਵਾਰ ਨੇ ਹੰਝੂ ਕੇਰਦਿਆਂ ਕਿਹਾ ਕਿ ਸਾਡਾ ਪੁੱਤਰ ਗੁਰੂ ਘਰ ਦੇ ਦਰਸ਼ਨ ਕਰਨ ਗਿਆ ਸੀ, ਪਰ ਉਸ ਦੀ ਘਰ ਵਾਪਸੀ ਨਹੀਂ ਹੋਈ ਅਤੇ ਸਾਡੇ ਤੋਂ ਹਮੇਸ਼ਾਂ ਲਈ ਦੂਰ ਚਲੇ ਗਿਆ ਐ। ਉਨ੍ਹਾਂ ਕਿਹਾ ਕਿ ਇਹ ਸਾਡੀ ਜ਼ਿੰਦਗੀ ਦੀ ਸਭ ਤੋਂ ਵੱਡੀ ਅਣਹੋਣੀ ਘਟਨਾ ਹੈ। ਸਕੂਲ ਦੇ ਅਧਿਆਪਕਾ ਨੇ ਵੀ ਦੁਖ ਪ੍ਰਗਟਾਉਂਦੇ ਹੋਏ ਕਿਹਾ ਕਿ ਗੁਰਪ੍ਰੀਤ ਇਕ ਬਹੁਤ ਹੀ ਹੋਣਹਾਰ ਵਿਦਿਆਰਥੀ ਸੀ ਜਿਸ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਪੀੜਤ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੇ ਰਸਤੇ ‘ਤੇ ਸੁਰੱਖਿਆ ਦੇ ਪ੍ਰਬੰਧ ਹੋਰ ਬਹਿਤਰ ਕੀਤੇ ਜਾਣ ਦੀ ਮੰਗ ਕੀਤੀ ਤਾਂ ਜੋ ਭਵਿੱਖ ਵਿਚ ਕੋਈ ਹੋਰ ਅਜਿਹਾ ਹਾਦਸਾ ਨਾ ਵਾਪਰ ਸਕੇ।