ਪੰਜਾਬ ਮਿਸ਼ਨ ਜੀਵਨਜੋਤ ਬਾਰੇ ਬੋਲੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ; ਭੀਖ ਮੰਗਣ ਵਾਲਿਆਂ ਖਿਲਾਫ ਕਾਰਵਾਈ ਬਾਰੇ ਸਾਂਝਾ ਕੀਤੀ ਜਾਣਕਾਰੀ; ਕਿਹਾ, ਭੀਖ ਦੀ ਆੜ ਹੇਠ ਬੱਚਿਆਂ ਦੇ ਸੋਸ਼ਣ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ By admin - July 21, 2025 0 3 Facebook Twitter Pinterest WhatsApp ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰ ਦੀ ਭਿਖਾਈਆਂ ਖਿਲਾਫ ਵਿੱਢੀ ਮੁਹਿੰਮ ਦੀ ਸ਼ਲਾਘਾ ਕੀਤੀ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਜੀਵਨਜੋਤ ਤਹਿਤ ਸਾਰੇ ਵੱਡੇ ਸ਼ਹਿਰਾਂ ਅੰਦਰ ਭਿਖਾਰੀਆਂ ਦੀ ਫੜੋ-ਫੜੋ ਜਾਰੀ ਐ। ਉਨ੍ਹਾਂ ਕਿਹਾ ਕਿ ਭੀਖ ਮੰਗਣ ਦੀ ਆੜ ਹੇਠ ਬੱਚਿਆਂ ਦਾ ਸ਼ੋਸ਼ਣ ਹੋਣ ਦੀਆਂ ਸ਼ੰਕਾਵਾਂ ਦਾ ਚਲਦਿਆਂ ਸਰਕਾਰ ਨੇ ਇਹ ਮੁਹਿੰਮ ਵਿੱਢੀ ਐ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਡੇ ਸ਼ਹਿਰਾਂ ਵਿਚੋਂ ਵੱਡੀ ਗਿਣਤੀ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਐ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਬੱਚਿਆਂ ਦਾ ਡੀਐਨਏ ਟੈਸਟ ਕਰਵਾ ਕੇ ਬੱਚਿਆਂ ਦੇ ਸ਼ੋਸ਼ਣ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਸਹਿਯੋਗ ਦੀ ਅਪੀਲ ਕੀਤੀ ਐ ਤਾਂ ਜੋ ਭੀਖ ਮੰਗਣ ਦੇ ਨਾਮ ਤੇ ਬੱਚਿਆਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਿਆ ਜਾ ਸਕੇ।