ਮਾਨਸਾ ਦੇ ਕਸਬਾ ’ਚ ਭਿੱਖੀ ਵਿਖੇ ਅਕਾਲੀ ਦਲ ਬਾਗੀ ਧੜੇ ਦੀ ਮੀਟਿੰਗ/ ਬੀਬੀ ਜਗੀਰ ਕੌਰ ਸਮੇਤ ਦਿੱਗਜ਼ ਆਗੂਆਂ ਨੇ ਕੀਤੀ ਸ਼ਿਰਕਤ/ ਪਾਰਟੀ ਦੀ ਮਜ਼ਬੂਤੀ ਲਈ ਯਤਨ ਜਾਰੀ ਰੱਖਣ ਦਾ ਕੀਤਾ ਅਹਿਦ

0
15

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਮੁਤਾਬਕ ਅਕਾਲੀ ਦਲ ਨੂੰ ਮਜਬੂਤ ਬਣਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਨੇ। ਇਸੇ ਤਹਿਤ ਬਾਗੀ ਧੜੇ ਦੇ ਆਗੂਆਂ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਕਸਬਾ ਭਿੱਖੀ ਵਿਖੇ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਵਿਚ ਬੀਬੀ ਜਗੀਰ ਕੌਰ ਤੋਂ ਇਲਾਵਾ ਪਰਮਿੰਦਰ ਸਿੰਘ ਢੀਂਡਸਾ, ਗੁਰਪ੍ਰਤਾਪ ਸਿੰਘ ਬਡਾਲਾ ਸਮੇਤ ਕਈ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਹੁਕਮਾਂ ਤਹਿਤ ਪਾਰਟੀ ਦੀ ਮਜਬੂਤੀ ਲਈ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਚਾਰ-ਵਟਾਦਰਾ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਾਗੀ ਧੜੇ ਦੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਦਰ ਜੁਝਾਰੂ ਵਰਕਰਾਂ ਦੀ ਕੋਈ ਕਮੀ ਨਹੀਂ ਐ ਪਰ ਪਾਰਟੀ ਤੇ ਇਕ ਪਰਿਵਾਰ ਦੇ ਕਬਜ਼ੇ ਕਾਰਨ ਪਾਰਟੀ ਲਗਾਤਾਰ ਢਹਿੰਦੀ ਕਲਾਂ ਵੱਲ ਜਾ ਰਹੀ ਐ। ਉਨ੍ਹਾਂ ਕਿਹਾ ਕਿ ਕੁੱਝ ਲੋਕਾਂ ਨੇ ਇਕ ਪਰਿਵਾਰ ਨੂੰ ਖੁਸ਼ ਕਰਨ ਖਾਤਰ ਪੰਥ ਦਾ ਮਜ਼ਾਕ ਬਣਾ ਰੱਖਿਆ ਐ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਦੇ ਹੁਕਮਾਂ ਤਹਿਤ ਲੋਕਾਂ ਨੂੰ ਪਾਰਟੀ ਨਾਲ ਜੋੜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ ਤਾਂ ਜੋ ਪਾਰਟੀ ਨੂੰ ਮੁੜ ਤੋਂ ਪੈਰਾਂ ਸਿਰ ਕੀਤਾ ਜਾ ਸਕੇ।

 

 

LEAVE A REPLY

Please enter your comment!
Please enter your name here