ਫਿਰੋਜ਼ਪੁਰ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਇਕ ਕਿੱਲੋ ਤੋਂ ਵਧੇਰੇ ਹੈਰੋਇਨ ਤੇ ਡਰੋਨ ਸਮੇਤ ਇਕ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਫੜੇ ਗਏ ਮੁਲਜਮ ਦੇ ਤਾਰ ਪਾਕਿਸਤਾਨੀ ਤਸਕਰਾਂ ਨਾਲ ਜੁੜੇ ਹੋਏ ਸੀ ਜੋ ਡਰੋਨ ਰਾਹੀਂ ਨਸ਼ਿਆਂ ਦੀ ਖੇਪ ਮੰਗਵਾ ਕੇ ਅੱਗੇ ਸਪਲਾਈ ਕਰਦਾ ਸੀ। ਪੁਲਿਸ ਨੇ ਉਸ ਦੇ ਕਬਜੇ ਵਿਚੋਂ ਇਕ ਕਿੱਲੋ 13 ਗਰਾਮ ਹੈਰੋਇਨ ਅਤੇ ਇਕ ਡਰੋਨ ਬਰਾਮਦ ਕੀਤਾ ਐ। ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਪੁਛਗਿੱਛ ਸ਼ੁਰੂ ਕਰ ਦਿੱਤੀ ਐ।