
ਮੋਗਾ ਪੁਲਿਸ ਨੇ ਸ਼ਹਿਰ ਵਿਚ ਆਵਾਜਾਈ ਨਿਯਮ ਤੋੜਣ ਵਾਲਿਆਂ ਤੇ ਸਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਐ। ਪੁਲਿਸ ਨੇ ਸ਼ਹਿਰ ਦੇ ਐਂਟਰੀ ਪੁਆਇੰਟਾਂ ਦੇ ਨਾਕੇਬੰਦੀ ਕਰ ਕੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਐ। ਇਸ ਦੌਰਾਨ ਨਿਯਮ ਤੋੜਣ ਵਾਲੇ ਵਾਹਨਾਂ ਚਾਲਕਾਂ ਤੇ ਚੱਲਾਨ ਕੀਤੇ ਗਏ। ਇਸ ਤੋਂ ਇਲਾਵਾ ਪਟਾਕੇ ਪਾਉਣ ਵਾਲਿਆਂ ਖਿਲਾਫ ਵੀ ਕਾਰਵਾਈ ਕੀਤੀ ਜਾ ਰਹੀ ਐ।
ਪੁਲਿਸ ਵੱਲੋਂ ਕਾਰਾਂ ਵਿਚ ਲੱਗੀਆਂ ਜਾਲੀਆਂ ਅਤੇ ਬਲੈਕ ਫਿਲਮਾਂ ਲਾਹ ਕੇ ਮੋਟੇ ਚੱਲਾਨ ਕੀਤੇ ਗਏ। ਇਸ ਮੌਕੇ ਪੁਲਿਸ ਅਧਿਕਾਰੀ ਨੇ ਲੋਕਾਂ ਨੂੰ ਆਪਣੇ ਵਾਹਨਾਂ ਦੇ ਕਾਗਜਾਤ ਪੂਰੇ ਰੱਖਣ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।


