ਪੰਜਾਬ ਜਲੰਧਰ ’ਚ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜਾ; ਪੁਲਿਸ ਤੇ ਨਗਰ ਨਿਗਮ ਨੇ ਕੀਤੀ ਸਾਂਝੀ ਕਾਰਵਾਈ; ਜੇਲ੍ਹ ’ਚ ਬੰਦ ਐ ਨਸ਼ਾ ਤਸਕਰ ਦਾ ਪੂਰਾ ਪਰਿਵਾਰ By admin - July 24, 2025 0 4 Facebook Twitter Pinterest WhatsApp ਜਲੰਧਰ ਪੁਲਿਸ ਤੇ ਨਗਰ ਨਿਗਮ ਪ੍ਰਸ਼ਾਸਨ ਨੇ ਹਰਦਿਆਲ ਨਗਰ ਇਲਾਕੇ ਵਿਚ ਇਕ ਨਸ਼ਾ ਤਸਕਰ ਦੇ ਘਰ ਤੇ ਪੀਲਾ ਪੰਜਾ ਚਲਾਇਆ ਐ। ਵਿਭਾਗ ਨੇ ਨਸ਼ਾ ਤਸਕਰ ਵੱਲੋਂ ਘਰ ਦੇ ਬਾਹਰ ਕੀਤੇ ਨਾਜਾਇਜ਼ ਕਬਜੇ ਹਟਾਏ ਨੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਅਧਿਕਾਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ ਵਿਜੇ ਕੁਮਾਰ ਉਰਫ ਲੱਡੂ ਪੁੱਤਰ ਜਗਦੇਵ ਸਿੰਘ ਨੂੰ ਕਈ ਵਾਰ ਨੋਟਿਸ ਜਾਰੀ ਕੀਤੇ ਗਏ ਸਨ, ਪਰ ਉਸ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਜਿਸ ਕਾਰਨ ਅੱਜ ਪੁਲਿਸ ਦੀ ਅਗਵਾਈ ਹੇਠ ਉਕਤ ਵਿਅਕਤੀ ਦੇ ਘਰ ਦੇ ਬਾਹਰ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਢਾਹਿਆ ਜਾ ਰਿਹਾ ਹੈ। ਏਸੀਪੀ ਆਤਿਸ਼ ਭਾਟੀਆ ਨੇ ਕਿਹਾ ਕਿ ਉਕਤ ਵਿਅਕਤੀ ਵਿਰੁੱਧ 20 ਮਾਮਲੇ ਦਰਜ ਨੇ ਅਤੇ ਉਸਦਾ ਪੂਰਾ ਪਰਿਵਾਰ ਕਪੂਰਥਲਾ ਜੇਲ੍ਹ ਅੰਦਰ ਬੰਦ ਐ। ਉਨ੍ਹਾਂ ਨਸ਼ੇ ਨਾਲ ਜੁੜੇ ਲੋਕਾਂ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੋ ਕੋਈ ਵੀ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਪਾਇਆ ਗਿਆ, ਉਸ ਖਿਲਾਫ ਇਸੇ ਤਰ੍ਹਾਂ ਹੀ ਸਖਤੀ ਕੀਤੀ ਜਾਵੇਗੀ।