ਪੰਜਾਬ ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਗੁੰਡਾਗਰਦੀ ਦਾ ਨੰਗਾ ਨਾਚ; ਜ਼ੇਰੇ ਇਲਾਜ ਨੌਜਵਾਨ ’ਤੇ 10 ਦੇ ਕਰੀਬ ਲੋਕਾਂ ਨੇ ਕੀਤਾ ਹਮਲਾ By admin - July 24, 2025 0 4 Facebook Twitter Pinterest WhatsApp ਪਟਿਆਲਾ ਦੇ ਰਾਜਿੰਦਰਾ ਹਸਪਤਾਪ ਵਿਚ ਬੀਤੇ ਦਿਨ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਇਲਾਜ ਅਧੀਨ ਇਕ ਨੌਜਵਾਨ ਤੇ ਦਰਜਨ ਦੇ ਕਰੀਬ ਲੋਕਾਂ ਨੇ ਡੰਡਿਆਂ ਤੇ ਰਾਡਾਂ ਨਾਲ ਹਮਲਾ ਕਰ ਦਿੱਤਾ। ਮੌਕੇ ਤੇ ਮੌਜੂਦ ਲੋਕਾਂ ਵੱਲੋਂ ਰੌਲਾ ਪਾਉਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਕਾਲੂ ਨਾਮ ਦੇ ਨੌਜਵਾਨ ਤੇ 18 ਜੁਲਾਈ ਨੂੰ ਹਮਲਾ ਹੋਇਆ ਸੀ, ਜਿਸ ਨੂੰ ਜ਼ਖਮੀ ਹਾਲਤ ਵਿਚ ਹਸਪਤਾਪ ਵਿਚ ਭਰਤੀ ਕਰਵਾਇਆ ਗਿਆ ਸੀ। ਇਸੇ ਨੌਜਵਾਨ ਤੇ ਹਮਲਾਵਰਾਂ ਨੇ ਮੁੜ ਹਮਲਾ ਕਰ ਕੇ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਪੀੜਤ ਨੌਜਵਾਨ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਹਮਲਾਵਰਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਐ। ਖਬਰਾਂ ਮੁਤਾਬਕ ਪਿੰਡ ਜਲ ਨਾਲ ਸਬੰਧਤ ਕਾਲੂ ਨਾਮ ਦੇ ਇੱਕ ਨੌਜਵਾਨ ‘ਤੇ 18 ਜੁਲਾਈ ਨੂੰ ਰਾਜਿੰਦਰਾ ਹਸਪਤਾਲ ਦੇ ਸਾਹਮਣੇ ਕੁਝ ਲੋਕਾਂ ਨੇ ਉਸ ਵੇਲੇ ਹਮਲਾ ਕਰ ਦਿੱਤਾ ਜਦੋਂ ਉਹ ਆਪਣੇ ਪਿੰਡ ਜਾ ਰਹੀ ਬੱਸ ਵਿੱਚ ਬੈਠਾ ਸੀ। ਹਮਲਾਵਰਾਂ ਨੇ ਉਸਨੂੰ ਬੱਸ ਵਿੱਚੋਂ ਉਤਾਰ ਕੇ ਡੰਡਿਆਂ ਨਾਲ ਕੁੱਟਿਆ ਅਤੇ ਉਸ ਨੂੰ ਮਰਿਆ ਸਮਝ ਕੇ ਮੌਕੇ ਤੋਂ ਫਰਾਰ ਹੋ ਗਏ ਸਨ। ਮੌਕੇ ਤੇ ਮੌਜੂਦ ਲੋਕਾਂ ਨੇ ਨੌਜਵਾਨ ਨੂੰ ਚੁੱਕ ਕੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਬੀਤੇ ਦਿਨ ਦਰਜਨ ਦੇ ਕਰੀਬ ਨੌਜਵਾਨਾਂ ਨੇ ਮੁੜ ਹਮਲਾ ਕਰ ਦਿੱਤਾ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਰੌਲਾ ਪਾਉਣ ‘ਤੇ ਹਮਲਾਵਰ ਭੱਜ ਗਏ। ਜ਼ਖਮੀ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਹਮਲਾਵਰਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਐ।