ਬਠਿੰਡਾ ’ਚ ਬੈਗਾਂ ਦੀ ਦੁਕਾਨ ਨੂੰ ਲੱਗੀ ਅੱਗ; ਦੁਕਾਨ ਅੰਦਰ ਰੱਖਿਆ ਸਾਰਾ ਸਾਮਾਨ ਸੜ ਕੇ ਸੁਆਹ

0
4

ਬਠਿੰਡਾ ਦੇ ਗੋਲ ਡਿੱਗੀ ਇਲਾਕੇ ਅੰਦਰ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਇਕ ਬੈਗਾਂ ਦੀ ਦੁਕਾਨ ਨੂੰ ਅਚਾਨਕ ਅੱਗ ਲੱਗ ਗਈ। ਮੌਤੇ ਤੇ ਮੌਜੂਦ ਲੋਕਾਂ ਨੇ ਅੱਗ ਤੇ ਖੁਦ ਕਾਬੂ ਪਾਉਣ ਦੇ ਨਾਲ ਨਾਲ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਇਸ ਹਾਦਸੇ ਵਿਚ ਭਾਵੇਂ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਐ ਪਰ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਐ। ਦੁਕਾਨ ਮਾਲਕ ਨੇ ਇਹ ਅੱਗ ਕਿਸੇ ਸ਼ਰਾਰਤੀ ਅਨਸਰ ਵੱਲੋਂ ਲਾਏ ਜਾਣ ਦੇ ਇਲਜਾਮ ਲਾਏ ਨੇ। ਪੀੜਤ ਦੁਕਾਨਦਾਰ ਨੇ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਐ।

LEAVE A REPLY

Please enter your comment!
Please enter your name here