ਹੁਸ਼ਿਆਰਪੁਰ ਦੇ ਦਸੂਹਾ ‘ਚ ਗੁੰਡਾਗਰਦੀ ਦਾ ਨੰਗਾ ਨਾਚ; ਦੋ ਦਰਜਨ ਬਦਮਾਸ਼ਾਂ ਘੇਰੀ ਸਵਾਰੀਆਂ ਨਾਲ ਭਰੀ ਬੱਸ; ਡਰਾਈਵਰ ਤੇ ਯਾਤਰੀਆਂ ਨਾਲ ਕੀਤੀ ਕੁੱਟਮਾਰ

0
12

ਹੁਸ਼ਿਆਰਪੁਰ ਦੇ ਦਸੂਹਾ ਵਿਖੇ ਉਸ ਵੇਲੇ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਜਦੋਂ ਮੋਟਰ ਸਾਈਕਲਾਂ ਤੇ ਸਵਾਰ ਹੋ ਕੇ ਆਏ ਦੋ ਦਰਜਨ ਹਥਿਆਰਬੰਦ ਬਦਮਾਸ਼ਾਂ ਨੇ ਬੱਸ ਨੂੰ ਘੇਰ ਕੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਡਰਾਈਵਰ ਦੀ ਬੂਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਬਚਾਅ ਦੀ ਕੋਸ਼ਿਸ਼ ਕਰਦੇ ਯਾਤਰੀਆਂ ਨਾਲ ਕੁੱਟਮਾਰ ਕੀਤੀ। ਇੱਥੋਂ ਤਕ ਕਿ ਬੱਸ ਵਿਚ ਸਫਰ ਕਰ ਰਹੇ ਪੁਲਿਸ ਅਧਿਕਾਰੀ ਨੂੰ ਵੀ ਨਹੀਂ ਬਖਸ਼ਿਆ ਅਤੇ ਉਸ ਦੀ ਕੁੱਟਮਾਰ ਕਰਦਿਆਂ ਵਰਦੀ ਪਾੜ ਦਿੱਤੀ। ਹਮਲਾਵਰਾਂ ਨੇ ਬੱਸ ਦੀ ਬੂਰੀ ਤਰ੍ਹਾਂ ਭੰਨਤੋੜ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਹਮਲੇ ਵਿਚ ਡਰਾਈਵਰ ਗੰਭੀਰ ਜ਼ਖਮੀ ਹੋਇਆ ਐ ਜਦਕਿ ਕਈ ਸਵਾਰੀਆਂ ਦੇ ਵੀ ਸੱਟਾਂ ਲੱਗੀਆਂ ਨੇ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here