ਪਟਿਆਲਾ ਸ਼ਹਿਰ ਅੰਦਰ ਇਕ ਸਖਸ਼ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਘਟਨਾ ਬੀਤੀ ਦੇਰ ਰਾਤ ਦੀ ਦੱਸੀ ਜਾ ਰਹੀ ਐ। ਮ੍ਰਿਤਕ ਦੀ ਪਛਾਣ ਮਹਿੰਦਰ ਮਾਮੂ ਵਜੋਂ ਹੋਈ ਐ, ਜੋ ਬੀਤੀ ਰਾਤ ਆਪਣੀ ਦੁਕਾਨ ਅੰਦਰ ਮੌਜੂਦ ਸੀ ਕਿ ਇਸੇ ਦੌਰਾਨ ਮਾਮੂਲੀ ਤਕਰਾਰ ਤੋਂ ਬਾਅਦ ਇਕ ਨੌਜਵਾਨ ਨੇ ਮਹਿੰਦਰ ਸਿੰਘ ਤੇ ਅੰਨੇਵਾਹ ਫਾਇਰਿੰਗ ਕਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਖਬਰਾਂ ਮੁਤਾਬਕ ਹਮਲਾਵਰ ਨੇ ਪਹਿਲਾਂ ਮ੍ਰਿਤਕ ਨਾਲ ਇਕੱਠੇ ਸ਼ਰਾਬ ਪੀਤੀ ਅਤੇ ਫਿਰ ਕਿਸੇ ਗੱਲ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚਲਾ ਕੇ ਫਰਾਰ ਹੋ ਗਿਆ। ਲੋਕਾਂ ਨੇ ਦੁਕਾਨ ਅੰਦਰ ਲਾਸ਼ ਪਈ ਵੇਖ ਕੇ ਇਸ ਦੀ ਸੂਚਨਾ ਤੁਰੰਤ ਸਥਾਨਕ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਵੱਲੋਂ ਮੁਲਜਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਐ।https://www.youtube.com/watch?v=0V4WJ7Hk4Uk&t=2403s