ਪੰਜਾਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜਥੇਦਾਰ ਧਿਆਨ ਸਿੰਘ ਮੰਡ; ਸਮੁੱਚੀ ਲੋਕਾਈ ਤੇ ਪੰਥ ਦੀ ਚੜ੍ਹਦੀ ਕਲਾਂ ਲਈ ਕੀਤੀ ਅਰਦਾਸ By admin - July 25, 2025 0 4 Facebook Twitter Pinterest WhatsApp ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪੰਥ ਤੇ ਸਮੂਹ ਲੋਕਾਈ ਦੀ ਭਲਾਈ ਦੀ ਅਰਦਾਸ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਮੱਥਾ ਟੇਕਿਆ। ਮੀਡੀਆ ਵੱਲੋਂ ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਬਾਰੇ ਸਿੱਖਾਂ ਨੂੰ ਖੁਦ ਸਮਰੱਥ ਹੋਣਾ ਪਵੇਗਾ ਨਾ ਕਿ ਕਿਸੇ ਅੱਗੇ ਹੱਥ ਜੋੜ ਕੇ ਇਹ ਦਰਜਾ ਹਾਸਲ ਕੀਤਾ ਜਾਵੇ। ਸ਼ਤਾਬਦੀ ਸਮਾਗਮ ਦੌਰਾਨ ਗੀਤ ਦੀ ਪੇਸ਼ਕਾਰੀ ਬਾਰੇ ਉਨ੍ਹਾਂ ਕਿਹਾ ਕਿ ਸਰਕਾਰਾਂ ਹਮੇਸ਼ਾ ਸਿੱਖਾਂ ਵਿਰੁੱਧ ਕੰਮ ਕਰਦੀਆਂ ਰਹੀਆਂ ਨੇ ਅਤੇ ਸੰਗਤ ਨੂੰ ਅਜਿਹੀਆਂ ਗਤੀਵਿਧੀਆਂ ਬਾਰੇ ਸੁਚੇਤ ਹੋਣ ਦੀ ਲੋੜ ਐ।