ਪੰਜਾਬ ਕਪੂਰਥਲਾ ਵਿਖੇ ਕਾਰਗਿਲ ਦਿਵਸ ਮੌਕੇ ਸਮਾਗਮ; ਸ਼ਹੀਦ ਮਹਿੰਦਰ ਰਾਜ ਦੀ ਸ਼ਹਾਦਤ ਨੂੰ ਕੀਤਾ ਯਾਦ; ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਦਿੱਤੀ ਸ਼ਰਧਾਂਜਲੀ By admin - July 26, 2025 0 7 Facebook Twitter Pinterest WhatsApp ਕਪੂਰਥਲਾ ਵਿਖੇ ਕਾਰਗਿਲ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਤੋਂ ਇਲਾਵਾ ਅਹਿਮ ਹਸਤੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਕਾਰਗਿਲ ਯੁੱਧ ਵਿਚ ਸ਼ਹੀਦ ਹੋਏ ਬੀਐਸਐਫ ਕਮਾਂਡੈਂਟ ਮਹਿੰਦਰ ਰਾਜ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਸ਼ਹੀਦ ਦੇ ਬੁੱਤ ਤੇ ਫੁੱਲ ਮਲਾਵਾਂ ਭੇਂਟ ਕਰ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀ ਬਹਾਦਰੀ ਨੂੰ ਸਲਾਮ ਕੀਤਾ। ਇਸ ਦੌਰਾਨ ਸ਼ਹੀਦ ਦੀ ਮਾਤਾ ਭਾਵੁਕ ਹੋ ਗਈ ਅਤੇ ਉਨ੍ਹਾਂ ਨੇ ਸ਼ਹੀਦ ਦਾ ਬੁੱਤ ਬਣਾਉਣ ਅਤੇ ਦੇਖਭਾਲ ਕਰਨ ਲਈ ਧੰਨਵਾਦ ਕੀਤਾ। ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵੀ ਕਾਰਗਿਲ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਅਰਦਾਸ ਕੀਤੀ।