ਮੋਗਾ ’ਚ ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ; ਜ਼ਹਿਰੀਲੀ ਚੀਜ਼ ਨਿਗਲ ਕੇ ਦਿੱਤੀ ਜਾਨ; ਖੇਤਾਂ ’ਚ ਬਰਾਮਦ ਹੋਈਆਂ ਲਾਸ਼ਾਂ

0
3

ਮੋਗਾ ਦੇ ਪਿੰਡ ਚੜਿੱਕ ਵਿਖੇ ਇਕ ਪ੍ਰੇਮੀ ਜੋੜੇ ਵੱਲੋਂ ਜਹਿਰੀਲੀ ਚੀਜ਼ ਨਿਕਲ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖਬਰ ਐ। ਦੋਵਾਂ ਦੀਆਂ ਲਾਸ਼ਾਂ ਪਿੰਡ ਨੇੜਲੇ ਖੇਤਾਂ ਵਿਚੋਂ ਬਰਾਮਦ ਹੋਈਆਂ ਨੇ। ਜਾਣਕਾਰੀ ਅਨੁਸਾਰ ਮ੍ਰਿਤਕਾ ਵਿਆਹੀ ਹੋਈ ਸੀ ਅਤੇ ਦੋ ਬੱਚਿਆਂ ਦੀ ਮਾਂ ਸੀ, ਜਦਕਿ ਲੜਕਾ ਅਜੇ ਕੁਆਰਾ ਸੀ।
ਮ੍ਰਿਤਕਾ ਦਾ ਆਪਣੇ ਪਤੀ ਨਾਲ ਝਗੜਾ ਚੱਲ ਰਿਹਾ ਸੀ, ਜਿਸ ਦੇ ਚਲਦਿਆਂ ਉਸ ਦੇ ਪਿੰਡ ਦੇ ਹੀ ਇਕ ਨੌਜਵਾਨ ਨਾਲ ਸਬੰਧ ਬਣ ਗਏ ਸੀ। ਇਸੇ ਦੌਰਾਨ ਦੋਵਾਂ ਦੀਆਂ ਲਾਸ਼ਾਂ ਪਿੰਡ ਦੇ ਖੇਤਾਂ ਵਿਚ ਪਈਆਂ ਮਿਲੀਆਂ ਨੇ। ਪੁਲਿਸ ਨੇ ਲਾਸ਼ਾਂ ਦਾ ਪੋਸਟ ਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਮ੍ਰਿਤਕਾ ਦੀ ਪਛਾਣ ਜੱਸੀ ਵਜੋਂ ਹੋਈ ਐ ਅਤੇ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਦੋਵਾਂ ਵਿਚਾਲੇ ਪ੍ਰੇਮ ਸਬੰਧ ਸਨ, ਜਿਸ ਦੀ ਉਨ੍ਹਾਂ ਦੇ ਵਾਰਿਸ ਵਿਰੋਧ ਕਰਦੇ ਸੀ, ਜਿਸ ਦੇ ਚਲਦਿਆਂ ਦੋਵਾਂ ਨੇ ਪ੍ਰੇਮ ਪ੍ਰਸੰਗ ਸਿਰੇ ਨਾ ਚੜ੍ਹਦਾ ਵਿਖੇ ਕਿ ਇਕੱਠੇ ਖੁਦਕੁਸ਼ੀ ਕਰ ਲਈ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚ ਪਿੰਡ ਦੇ ਸਰਪੰਚ ਨੇ ਲਾਸ਼ਾਂ ਨੂੰ ਐਬੂਲੈਂਸ ਰਾਹੀਂ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਪਹੁੰਚਾਇਆ, ਜਿੱਥੇ ਪੁਲਿਸ ਨੇ ਲਾਸ਼ਾਂ ਦਾ ਪੋਸਟ ਮਾਰਟਮ ਕਰਵਾ ਕੇ ਸੰਸਕਾਰ ਲਈ ਪਰਿਵਾਰ ਨੂੰ ਸੌਂਪ ਦਿੱਤੀਆਂ ਨੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਜੱਸੀ ਦਾ ਵਿਆਹ ਅੱਠ ਸਾਲ ਪਹਿਲਾਂ ਹੋਇਆ ਸੀ ਅਤੇ ਉਸਦੇ ਦੋ ਬੱਚੇ ਹਨ। ਜੱਸੀ ਦਾ ਆਪਣੇ ਪਤੀ ਨਾਲ ਕੁਝ ਝਗੜਾ ਚੱਲ ਰਿਹਾ ਸੀ ਅਤੇ ਉਸ ਦੇ ਜਸਵਿੰਦਰ ਸਿੰਘ ਨਾਲ ਪ੍ਰੇਮ ਸਬੰਧ ਸਨ। ਜਿਸ ਦੇ ਚਲਦਿਆਂ ਦੋਵਾਂ ਨੇ ਬੀਤੇ ਕੱਲ੍ਹ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੋਵਾਂ ਪਰਿਵਾਰਾਂ ਦੇ ਬਿਆਨ ਲੈ ਕੇ ਕਾਰਵਾਈ ਕੀਤੀ ਗਈ ਹੈ ਅਤੇ ਪੋਸਟ ਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।

LEAVE A REPLY

Please enter your comment!
Please enter your name here