ਪੰਜਾਬ ਪੰਜਾਬ ਰੋਡਵੇਜ ਤੇ ਪੀਆਰਟੀਸੀ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਖੋਲ੍ਹਿਆ ਮੋਰਚਾ; ਦੋ ਦਿਨਾਂ ਦੀ ਹੜਤਾਲ ਕਰਨ ਦੀ ਦਿੱਤੀ ਚਿਤਾਵਨੀ By admin - July 26, 2025 0 4 Facebook Twitter Pinterest WhatsApp ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਪੀਆਰਟੀਸੀ ਤੇ ਰੋਡਵੇਜ ਮੁਲਾਜਮਾਂ ਨੇ ਸਰਕਾਰ ਖਿਲਾਫ ਮੁੜ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਐ। ਜਲੰਧਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਡਕਟਰ ਵਰਕਰਜ਼ ਯੂਨੀਅਨ ਨੇ ਕਿਹਾ ਕਿ ਜੇਕਰ 28 ਜੁਲਾਈ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਣ ਵਾਲੀ ਮੀਟਿੰਗ ਬੇਸਿੱਟਾਂ ਰਹਿੰਦੀ ਐ ਤਾਂ ਉਹ 29 ਜੁਲਾਈ ਨੂੰ ਬੱਸ ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰ ਦੇਣਗੇ। ਜਲੰਧਰ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਯੂਨੀਅਨ ਆਗੂਆਂ ਨੇ ਸਰਕਾਰ ਤੋਂ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਐ ਅਤੇ ਮੰਗਾਂ ਨੇ ਮੰਨਣ ਤੇ ਹੜਤਾਲ ਦੀ ਚਿਤਾਵਨੀ ਦਿੱਤੀ ਐ। ਇਸ ਦੌਰਾਨ ਬੱਸ ਸੇਵਾਵਾਂ ਬੰਦ ਰਹਿਣ ਬਾਰੇ ਯੂਨੀਅਨ ਦਾ ਕਹਿਣਾ ਹੈ ਕਿ ਇਸ ਲਈ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਾਲ ਕਈ ਮੀਟਿੰਗਾਂ ਵਿੱਚ ਮੰਗਾਂ ਮੰਨ ਲਈਆਂ ਗਈਆਂ ਸਨ, ਪਰ ਮੰਨੀਆਂ ਗਈਆਂ ਮੰਗਾਂ ਅਜੇ ਤੱਕ ਲਾਗੂ ਨਹੀਂ ਕੀਤੀਆਂ ਗਈਆਂ ਹਨ। ਯੂਨੀਅਨ ਆਗੂ ਨੇ ਕਿਹਾ ਕਿ ਟਰਾਂਸਪੋਰਟ ਮੰਤਰੀ ਨਾਲ ਪਹਿਲਾਂ ਹੀ ਇੱਕ ਮੀਟਿੰਗ ਹੋ ਚੁੱਕੀ ਹੈ, ਜਿਸ ਵਿੱਚ ਉਨ੍ਹਾਂ ਨੇ ਸਾਰੀਆਂ ਮੰਗਾਂ ਮੰਨਣ ਅਤੇ ਜਲਦੀ ਲਾਗੂ ਕਰਨ ਦਾ ਭਰੋਸਾ ਵੀ ਦਿੱਤਾ ਸੀ। ਜਿਸ ਤੋਂ ਬਾਅਦ, ਦੁਬਾਰਾ ਵਿਰੋਧ ਪ੍ਰਦਰਸ਼ਨ ਕਰਨ ਦੇ ਐਲਾਨ ਦੌਰਾਨ ਆਖਰੀ ਮੀਟਿੰਗ 28 ਤਰੀਕ ਨੂੰ ਹੋਈ ਸੀ। ਜਿਸ ਵਿੱਚ ਅਸਥਾਈ ਕਰਮਚਾਰੀਆਂ ਨੂੰ ਸਥਾਈ ਕਰਨ ਦਾ ਭਰੋਸਾ ਵੀ ਦਿੱਤਾ ਗਿਆ ਸੀ। ਯੂਨੀਅਨ ਆਗੂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਅਜੇ ਤੱਕ ਲਾਗੂ ਨਹੀਂ ਕੀਤੀਆਂ ਗਈਆਂ ਹਨ। ਅਜਿਹੀ ਸਥਿਤੀ ਵਿੱਚ ਉਨ੍ਹਾਂ ਐਲਾਨ ਕੀਤਾ ਹੈ ਕਿ ਜੇਕਰ ਪ੍ਰਸ਼ਾਸਨ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦਾ ਹੈ, ਤਾਂ ਬੱਸ ਸੇਵਾਵਾਂ ਅਣਮਿੱਥੇ ਸਮੇਂ ਲਈ ਬੰਦ ਕਰ ਦਿੱਤੀਆਂ ਜਾਣਗੀਆਂ।