ਅਬੋਹਰ ’ਚ ਨਹਿਰ ’ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼; ਪੁਲਿਸ ਨੇ ਲਾਸ਼ ਮੋਰਚਰੀ ’ਚ ਰਖਵਾ ਕੇ ਜਾਂਚ ਆਰੰਭੀ

0
114

ਅਬੋਹਰ ਦੇ ਬੁਰਜਮੁਜਾਰ ਇਲਾਕੇ ਨੇੜਿਓਂ ਲੰਘਦੀ ਪੰਜਾਵਾ ਮਾਈਨਰ ਨਹਿਰ ਵਿਚੋਂ ਨਵਜੰਮੇ ਬੱਚੇ ਦੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਇਹ ਲਾਸ਼ ਇਕ ਮੁੰਡੇ ਦੀ ਸੀ ਜੋ ਨਹਿਰ ਵਿਚ ਤੈਰ ਰਹੀ ਸੀ। ਲੋਕਾਂ ਨੇ ਲਾਸ਼ ਵੇਖਣ ਬਾਅਦ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸਮਾਜ ਸੇਵੀ ਸੰਸਥਾ ਦੀ ਮਦਦ ਨਾਲ ਲਾਸ਼ ਨੂੰ ਨਹਿਰ ਵਿਚੋਂ ਕੱਢਣ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਐ। ਪੁਲਿਸ ਵੱਲੋਂ ਬੱਚੇ ਦੇ ਮਾਪਿਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ।

LEAVE A REPLY

Please enter your comment!
Please enter your name here