ਸ੍ਰੀ ਹਰਿਮੰਦਰ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਰੌਣਕਾਂ/ ਦੇਸ਼ ਵਿਦੇਸ਼ ਤੋਂ ਨਤਮਸਤਕ ਹੋਣ ਲਈ ਪਹੁੰਚ ਰਹੀ ਵੱਡੀ ਗਿਣਤੀ ਸੰਗਤ/ ਸ਼੍ਰੋਮਣੀ ਕਮੇਟੀ ਨੇ ਸੰਗਤ ਦੀ ਆਮਦ ਦੇ ਮੱਦੇਨਜ਼ਰ ਕੀਤੇ ਪੁਖਤਾ ਪ੍ਰਬੰਧ

0
7

ਅੱਜ ਦੇਸ਼ ਭਰ ਅੰਦਰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਦਿਹਾੜਾ ਸ਼ਰਧਾ ਭਾਵਨਾ ਤਹਿਤ ਮਨਾਇਆ ਰਿਹਾ ਐ। ਇਸ ਦਿਹਾੜੇ ਮੌਕੇ ਗੁਰਧਾਮਾਂ ਅੰਦਰ ਧਾਰਮਿਕ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿਚ ਵੱਡੀ ਗਿਣਤੀ ਸੰਗਤ ਨੇ ਸ਼ਿਰਕਤ ਕੀਤੀ। ਗੱਲ ਜੇਕਰ ਗੁਰੂ ਨਗਰੀ ਅੰਮ੍ਰਿਤਸਰ ਦੀ ਕੀਤੀ ਜਾਵੇ ਤਾਂ ਇੱਥੇ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਵਿਸਾਖੀ ਮਨਾਉਣ ਲਈ ਪਹੁੰਚ ਰਹੀ ਐ। ਦੇਸ਼ ਵਿਦੇਸ਼ ਤੋਂ ਪਹੁੰਚੀਆਂ ਵੱਡੀ ਗਿਣਤੀ ਸੰਗਤਾਂ ਨੇ ਵਿਸਾਖੀ ਮੌਕੇ ਪਵਿੱਤਰ ਸਰੋਵਰ ਵਿਚ ਇਸਨਾਨ ਕੀਤਾ ਅਤੇ ਗੁਰ ਘਰ ਮੱਥਾ ਟੇਕ ਕੇ ਅਕਾਲ ਪੁਰਬ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ  ਭਾਰੀ ਗਿਣਤੀ ਸੰਗਤ ਦੀ ਆਮਦ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਸੰਗਤ ਨੂੰ ਖ਼ਾਲਸਾ ਸਾਜਣਾ ਦਿਵਸ ਦੀ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸੇ ਦੀ ਸਿਰਜਣਾ ਕਰਕੇ ਸਵੈਮਾਣ ਨਾਲ ਜੀਊਣ ਦਾ ਰਾਹ ਦਿਖਾਇਆ ਸੀ ਜਿਸ ਕਾਰਨ ਇਹ ਦਿਹਾੜਾ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਵੱਡੀ ਅਹਿਮੀਅਤ ਰੱਖਦਾ ਹੈ। ਉਨ੍ਹਾਂ ਸਮੂਹ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਦਰਸਾਈ ਜੀਵਨ ਜਾਚ ਨਾਲ ਜੁੜ ਕੇ ਕੌਮੀ ਹਿੱਤਾਂ ਦੀ ਪਹਿਰੇਦਾਰੀ ਕਰਨ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here