ਪੰਜਾਬ ਮੋਗਾ ਸੀਆਈਏ ਸਟਾਫ ਵੱਲੋਂ 1 ਕਿੱਲੋ ਹੈਰੋਇਨ ਸਮੇਤ ਇਕ ਕਾਬੂ; ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਸ਼ੁਰੂ By admin - July 29, 2025 0 5 Facebook Twitter Pinterest WhatsApp ਮੋਗਾ ਪੁਲਿਸ ਨੇ ਇਕ ਬੁਲਿਟ ਸਵਾਰ ਸਖਸ਼ ਨੂੰ ਇਕ ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਜਾਣਕਾਰੀ ਅਨੁਸਾਰ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਕਿਲੀ ਚਾਹਲਾ ਨੇੜੇ ਇਕ ਬੁਲਿਟ ਸਾਇਕਲ ਸਵਾਰ ਗ੍ਰਾਹਕ ਦੀ ਉਡੀਕ ਕਰ ਰਿਹਾ ਐ। ਇਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਤਲਾਸ਼ੀ ਦੌਰਾਨ ਉਸ ਕੋਲੋਂ ਇਕ ਕਿੱਲੋ ਹੈਰੋਇਨ ਬਰਾਮਦ ਕੀਤੀ ਐ। ਫੜੇ ਗਏ ਮੁਲਜਮ ਦੀ ਪਛਾਣ ਰਾਹੁਲ ਉਰਫ ਡੱਗਾ ਵਾਸੀ ਗਾਂਧੀ ਨਗਰ ਜਗਰਾਉਂ ਵਜੋਂ ਹੋਈ ਐ। ਪੁਲਿਸ ਵੱਲੋਂ ਮੁਲਜਮ ਦਾ ਰਿਮਾਂਡ ਹਾਸਲ ਕਰ ਕੇ ਅਗਲੀ ਪੁਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀਐਚ ਸੰਦੀਪ ਸਿੰਘ ਨੇ ਕਿਹਾ ਕਿ ਮੋਗਾ ਲੁਧਿਆਣਾ ਰੋਡ ਦੇ ਉੱਪਰ ਪੁਲਿਸ ਵੱਲੋਂ ਗਸ਼ਤ ਕੀਤੀ ਜਾ ਰਹੀ ਸੀ ਕਿ ਮੁਖਬਰ ਦੀ ਇਤਲਾਹ ਤੇ ਸੀਆਈਏ ਸਟਾਫ ਵੱਲੋਂ ਕਾਰਵਾਈ ਕਰਦੇ ਹੋਏ ਪਿੰਡ ਕਿਲੀ ਚਾਹਲਾ ਕੋਲੇ ਸ਼ੈਲਰਾਂ ਦੇ ਨਾਲ ਜਾਂਦੀ ਸੜਕ ਦੇ ਉੱਪਰ ਬੁਲਟ ਮੋਟਰਸਾਈਕਲ ਸਮੇਤ ਖੜ੍ਹੇ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜਮ ਨੂੰ ਗ੍ਰਿਫਤਾਰ ਕਰ ਕੇ ਥਾਣਾ ਅਜੀਤਵਾਲ ਵਿਖੇ ਮਾਮਲਾ ਦਰਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।