ਪੰਜਾਬ ਸੁਲਤਾਨਵਿੰਡ ਪੁਲਿਸ ਵੱਲੋਂ ਸ਼ਰਾਬ ਤੇ ਚਾਇਨਾ ਡੋਰ ਸਮੇਤ ਇਕ ਗ੍ਰਿਫਤਾਰ; ਮੁਲਜ਼ਮ ਕੋਲੋਂ 54 ਗੱਟੂ ਚਾਈਨਾ ਡੋਰ ਤੇ 78 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ By admin - July 29, 2025 0 4 Facebook Twitter Pinterest WhatsApp ਅੰਮ੍ਰਿਤਸਰ ਦੇ ਸੁਤਲਾਨਵਿੰਡ ਪੁਲਿਸ ਨੇ ਇਕ ਸਖਸ ਨੂੰ ਨਾਜਾਇਜ਼ ਸ਼ਰਾਬ ਤੇ ਚਾਈਨਾ ਡੋਰ ਦੀ ਖੇਪ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਨੇ ਗਗਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਉਧਮ ਸਿੰਘ ਨਗਰ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 78 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 54 ਗੱਟੂ ਪਾਬੰਦੀਸ਼ੁਦਾ ਚਾਈਨਾ ਡੋਰ ਦੀ ਬਰਾਮਦਗੀ ਕੀਤੀ ਹੈ। ਪੁਲਿਸ ਦੇ ਦੱਸਣ ਮੁਤਾਬਕ ਮੁਲਜ਼ਮ ਨਾਜਾਇਜ਼ ਸ਼ਰਾਬ ਦੀ ਤਸਕਰੀ ਤੋਂ ਇਲਾਵਾ ਮਾਰੂ ਚਾਈਨਾ ਡੋਰ ਨੂੰ ਅੱਗੇ ਸਪਲਾਈ ਕਰਨ ਦਾ ਕੰਮ ਕਰਦਾ ਸੀ। ਪੁਲਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਨੂੰ ਮੁਲਜਮ ਦੀ ਅਗਲੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਜਿਹੜੇ ਵੀ ਗੈਰ ਕਾਨੂੰਨੀ ਕੰਮ ਕਰ ਰਹੇ ਹਨ, ਉਹਨਾਂ ਉੱਤੇ ਸਖਤ ਨਜਰ ਰਖੀ ਜਾ ਰਹੀ ਹੈ। ਇਹ ਬਰਾਮਦਗੀ ਐਸਐਓ ਰਜਿੰਦਰ ਸਿੰਘ ਅਤੇ ਏਸੀਪੀ ਸਾਊਥ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਤਿਆਰ ਕੀਤੀ ਟੀਮ ਵੱਲੋਂ ਕੀਤੀ ਗਈ ਐ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਪਤੰਗਬਾਜ਼ੀ ਦੇ ਸੀਜ਼ਨ ਵਿੱਚ ਕਈ ਜਾਨਾਂ ਲਈ ਖ਼ਤਰਾ ਬਣਦੀ ਹੈ। ਇਸ ਡੋਰ ਨਾਲ ਹਾਦਸਿਆਂ ਦੀ ਸੰਭਾਵਨਾ ਵਧ ਜਾਂਦੀ ਹੈ, ਜਿਸ ਕਰਕੇ ਪੁਲਿਸ ਨੇ ਇਸ ਤਸਕਰੀ ਨੂੰ ਰੋਕਣ ਲਈ ਇੱਕ ਸਖ਼ਤ ਰਣਨੀਤੀ ਅਪਣਾਈ ਹੈ। ਮੁਲਜ਼ਮ ਦੀ ਮੁਢਲੀ ਜਾਂਚ ਮੁਤਾਬਕ ਮੁਲਜਮ ਨਜਾਇਜ਼ ਸ਼ਰਾਬ ਦੀ ਤਸਕਰੀ ਵਿੱਚ ਵੀ ਲਿਪਤ ਸੀ। ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਤਫਤੀਸ਼ ਜਾਰੀ ਹੈ। ਪੁਲਿਸ ਵੱਲੋਂ ਮੁਲਜਮ ਇਹ ਡੋਰ ਤੇ ਸ਼ਰਾਬ ਕਿੱਥੋਂ ਆਇਆ ਸੀ ਅਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ, ਦੀ ਜਾਂਚ ਕਰ ਰਹੀ ਐ। ਇਸ ਤੋਂ ਇਲਾਵਾ ਮੁਲਜਮ ਦੀਂਆਂ ਹੋਰ ਗਤੀਵਿਧੀਆਂ ਵੀ ਜਾਂਚ ਕੀਤੀ ਜਾ ਰਹੀ ਐ। ਪੁਲਿਸ ਨੂੰ ਮੁਲਜਮ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਐ।