ਪੰਜਾਬ ਪਾਰਟੀ ਦੇ ਮੁੱਖ ਦਫਤਰ ਪਹੁੰਚੇ ਸੁਖਬੀਰ ਬਾਦਲ ਨੇ ਘੇਰੀ ਸਰਕਾਰ ; ਦਿੱਲੀ ਵਾਲਿਆਂ ਖਿਲਾਫ ਲੋਕਾਂ ਨੂੰ ਲਾਮਬੰਦ ਕਰਨ ਦਾ ਕੀਤਾ ਐਲਾਨ; ਕਿਹਾ, ਜਦੋਂ ਤਕ ਦਿੱਲੀ ਵਾਲੇ ਇੱਥੋਂ ਨਿਕਲ ਨਹੀਂ ਜਾਂਦੇ, ਚੈਨ ਨਾਲ ਨਹੀਂ ਬੈਠਾਂਗੇ By admin - July 29, 2025 0 4 Facebook Twitter Pinterest WhatsApp ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਪਾਰਟੀ ਦੇ ਚੰਡੀਗੜ੍ਹ ਸਥਿਤ ਦਫਤਰ ਵਿਖੇ ਪਹੁੰਚੇ। ਉਹ ਇੱਥੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਕਰਨ ਲਈ ਆਏ ਸਨ। ਮੀਟਿੰਗ ਤੋਂ ਪਹਿਲਾਂ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਨੂੰ ਦਿੱਲੀ ਵਾਲਿਆਂ ਖਿਲਾਫ ਇਕਜੁਟ ਕਰ ਰਿਹਾ ਐ। ਉਨ੍ਹਾਂ ਕਿਹਾ ਕਿ ਦਿੱਲੀ ਵਾਲੇ ਪੰਜਾਬ ਨੂੰ ਦੋਵੇਂ ਹੱਥੀ ਲੁੱਟ ਰਹੇ ਨੇ ਅਤੇ ਜਦੋਂ ਤਕ ਇਨ੍ਹਾਂ ਨੂੰ ਪੰਜਾਬ ਵਿਚੋਂ ਬਾਹਰ ਨਹੀਂ ਕੱਢ ਦਿੱਤਾ ਜਾਂਦਾ, ਅਕਾਲੀ ਦਲ ਚੈਨ ਨਾਲ ਨਹੀਂ ਬੈਠੇਗਾ। ਉਨ੍ਹਾਂ ਕਿਹਾ ਕਿ ਕੋਰ ਕਮੇਟੀ ਦੀ ਮੀਟਿੰਗ ਕੀਤੀ ਜਾ ਰਹੀ ਐ, ਜਿਸ ਵਿਚ ਪੰਜਾਬ ਸਰਕਾਰ ਖਿਲਾਫ ਐਕਸ਼ਨ ਦੀ ਵਿਉਤਬੰਦੀ ਕੀਤੀ ਜਾਵੇਗੀ। ਪੰਜਾਬ ਸਰਕਾਰ ਨੂੰ ਵੱਖ ਵੱਖ ਮੁੱਦਿਆਂ ਤੇ ਘੇਰਦਿਆਂ ਉਨ੍ਹਾਂ ਕਿਹਾ ਕਿ ਦਿੱਲੀ ਅਧਾਰਤ ਆਗੂ ਲੈਂਡ ਪੂਲਿੰਗ ਸਮੇਤ ਵੱਖ ਵੱਖ ਢੰਗਾਂ ਨਾਲ ਪੰਜਾਬ ਨੂੰ ਲੁੱਟਣ ਚ ਲੱਗੇ ਹੋਏ ਨੇ। ਪੰਜਾਬ ਦੀ ਕਾਨੂੰਨ ਵਿਵਸਥਾ ਮਾੜੀ ਹੋ ਚੁੱਕੀ ਐ ਜਦਕਿ ਸਰਕਾਰ ਇਸ ਨੂੰ ਦਰੁਸਤ ਕਰਨ ਵਿਚ ਨਾਕਾਮ ਸਾਬਤ ਹੋ ਰਹੀ ਐ। ਉਨ੍ਹਾਂ ਕਿਹਾ ਕਿ ਜਲੰਧਰ ਦੇ ਸਿਵਲ ਹਸਪਤਾਲ ਅੰਦਰ ਆਕਸੀਜਨ ਨਾ ਮਿਲਣ ਕਾਰਨ ਹੋਈਆਂ ਮੌਤਾਂ ਵੀ ਪੰਜਾਬ ਦੀ ਸਥਿਤੀ ਜੱਗ ਜਾਹਰ ਕਰ ਰਹੀਆਂ ਨੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਲੋਕਾਂ ਨੂੰ ਲਾਮਬੰਦ ਕਰ ਕੇ ਹੋ ਰਹੀ ਲੁੱਟ ਬੰਦ ਕਰਵਾਏਗਾ।