ਪੰਜਾਬ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ’ਤੇ ਸਰਕਾਰੀ ਛੁੱਟੀ ਦਾ ਐਲਾਨ; ਮੰਤਰੀ ਅਮਨ ਅਰੋੜਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ; ਸ਼ਹੀਦ ਊਧਮ ਸਿੰਘ ਦੇ ਨਾਮ ’ਤੇ ਸੁਨਾਮ ਦੀ ਮੁੱਖ ਸੜਕ ਦਾ ਨਾਮ By admin - July 29, 2025 0 4 Facebook Twitter Pinterest WhatsApp ਕੈਬਨਿਟ ਮੰਤਰ ਅਮਨ ਅਰੋੜਾ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਸ਼ਹੀਦ ਊਦਮ ਸਿੰਘ ਦੇ 31 ਜੁਲਾਈ ਨੂੰ ਆਉਣ ਵਾਲੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਐ। ਇਸ ਤੋਂ ਇਲਾਵਾ ਉਨ੍ਹਾਂ ਨੇ ਕੰਬੋਜ਼ ਭਾਈਚਾਰੇ ਨਾਲ ਸਬੰਧਤ ਕਈ ਮੰਗਾਂ ਮੰਨਣ ਦਾ ਐਲਾਨ ਵੀ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਕੰਬੋਜ ਭਾਈਚਾਰੇ ਦੀ ਦੇਸ਼ ਨੂੰ ਵੱਡੀ ਦੇਣ ਐ, ਇਸ ਲਈ ਇਨ੍ਹਾਂ ਦੀਆਂ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਮੰਗਾਂ ਪ੍ਰਵਾਨ ਕੀਤੀਆਂ ਗਈਆਂ ਨੇ। ਉਨ੍ਹਾਂ ਕਿਹਾ ਕਿ ਭਾਈਚਾਰੇ ਦੀ ਮੰਗ ਤੇ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਛੁੱਟੀ ਐਲਾਨੀ ਗਈ ਐ। ਇਸ ਤੋਂ ਇਲਾਵਾ ਸੁਨਾਮ ਦੀ ਮੁੱਖ ਸੜਕ ਦਾ ਨਾਮ ਵੀ ਸ਼ਹੀਦ ਊਧਮ ਸਿੰਘ ਦੇ ਨਾਮ ਅਤੇ ਰੱਖਿਆ ਗਿਆ ਐ। ਇਸ ਤੋਂ ਇਲਾਵਾ ਪਟਿਆਲਾ ਤੋਂ ਭਵਾਨੀਗੜ ਨੂੰ ਜਾਂਦੀ ਸੜਕ ਦਾ ਨਾਮ ਵੀ ਸ਼ਹੀਦ ਊਧਮ ਸਿੰਘ ਦੇ ਨਾਮ ਦੇ ਰੱਖਣ ਦਾ ਪ੍ਰਸਤਾਵ ਰੱਖਿਆ ਗਿਆ ਐ। ਪ੍ਰੈੱਸ ਕਾਨਫਰੰਸ ਵਿਚ ਸ਼ਾਮਲ ਹੋਏ ਕੰਬੋਜ ਭਾਈਚਾਰੇ ਦੇ ਆਗੂਆਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਪੰਜਾਬ ਸਰਕਾਰ ਦੇ ਮੰਗਾਂ ਮੰਨਣ ਲਈ ਧੰਨਵਾਦ ਕੀਤਾ ਐ।