ਪੰਜਾਬ ਜਲਾਲਾਬਾਦ ’ਚ ਖੇਤ ਗਈ ਵਿਆਹੁਤਾ ਭੇਦਭਰੀ ਹਾਲਤ ’ਚ ਲਾਪਤਾ; ਘਰ ਤੋਂ ਜਾਂਦੇ ਸਮੇਂ ਦੀਆਂ ਸੀਸੀਟੀਵੀ ਤਸਵੀਰਾਂ ਵਾਇਰਲ; ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ By admin - July 31, 2025 0 3 Facebook Twitter Pinterest WhatsApp ਜਲਾਲਾਬਾਦ ਦੇ ਪਿੰਡ ਸੁਵਹਵਾਲਾ ਵਿਖੇ ਇਕ ਵਿਆਹੁਤਾ ਲੜਕੀ ਦੇ ਭੇਦਭਰੇ ਹਾਲਤ ਵਿਚ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਪਤਾ ਮਹਿਲਾ ਦੇ ਪਤੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦਾ ਦੋ ਸਾਲ ਪਹਿਲਾਂ ਪਿੰਡ ਮਹਾਲਮ ਦੀ ਢਾਣੀ ਪ੍ਰੇਮ ਸਿੰਘ ਵਿਖੇ ਵਿਆਹ ਹੋਇਆ ਸੀ ਅਤੇ ਬੀਤੇ ਦਿਨ ਦੁਪਹਿਰ ਵੇਲੇ ਉਸ ਦੀ ਪਤਨੀ ਘਰੋਂ ਖੇਤਾਂ ਵੱਲ ਗਈ ਸੀ ਪਰ ਵਾਪਸ ਨਹੀਂ ਪਰਤੀ। ਲਵਪ੍ਰੀਤ ਸਿੰਘ ਦੇ ਦੱਸਣ ਮੁਤਾਬਕ ਉਸ ਦੀ ਪਤਨੀ ਮਾਨਸਿਕ ਤੌਰ ਤੇ ਪ੍ਰੇਸ਼ਾਨ ਸੀ। ਪੀੜਤ ਨੇ ਪੁਲਿਸ ਨੂੰ ਇਤਲਾਹ ਦੇ ਕੇ ਪਤਨੀ ਨੂੰ ਲੱਭਣ ਵਿਚ ਮਦਦ ਦੀ ਅਪੀਲ ਕੀਤੀ ਐ। ਪੁਲਿਸ ਨੇ ਸ਼ਿਕਾਇਤ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਐ।