ਮਲੋਟ ਦੀ ਅਨਾਜ ਮੰਡੀ ’ਚ ਕਣਕ ਦੀ ਖ਼ਰੀਦ ਦਾ ਕੰਮ ਸ਼ੁਰੂ/ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਬੋਲੀ ਕਰਵਾ ਕੇ ਕੀਤਾ ਉਦਘਾਟਨ/ ਕਿਸਾਨਾਂ ਨੂੰ ਕੋਈ ਵੀ ਮੁਸ਼ਕਲ ਨਾ ਆਉਣ ਦੇ ਦੇਣ ਦਾ ਕੀਤਾ ਦਾਅਵਾ

0
7

ਪੰਜਾਬ ਦੀਆਂ ਵਿਚ ਕਣਕ ਦੀ ਸਰਕਾਰੀ ਖਰੀਦ ਦਾ ਕੰਮ ਰਫਤਾਰ ਫੜਣ ਲੱਗਿਆ ਐ। ਦੱਸ ਦਈਏ ਕਿ ਭਾਵੇਂ ਸਰਕਾਰ ਵੱਲੋਂ ਪਹਿਲੀ ਅਪਰੈਲ ਤੋਂ ਸਰਕਾਰੀ ਖਰੀਦ ਦਾ ਐਲਾਨ ਕੀਤਾ ਹੋਇਆ ਐ ਪਰ ਮੰਡੀਆਂ ਵਿਚ ਕਣਕ ਦੀ ਆਮਦ ਵਿਸਾਖੀ ਤੋਂ ਬਾਅਦ ਹੀ ਰਫਤਾਰ ਫੜਦੀ ਐ। ਇਸੇ ਤਹਿਤ ਅੱਜ ਕੈਬਨਿਟ ਮੰਤਰੀ ਬਲਜੀਤ ਕੌਰ ਮਲੋਟ ਦੀ ਦਾਣਾ ਮੰਡੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਬੋਲੀ ਕਰਵਾ ਕੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਹੋਏ ਨੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਮੰਡੀਆਂ ਵਿਚ ਦਾਣਾ ਦਾਣਾ ਕਣਕ ਖਰੀਦੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸੇ ਵੀ ਕਿਸਮ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here