ਪੰਜਾਬ ਫਰੀਦਕੋਟ ਨਾਲ ਸਬੰਧਤ ਨੌਜਵਾਨ ਵੱਲੋਂ ਕੈਨੇਡਾ ’ਚ ਖੁਦਕੁਸ਼ੀ; ਕੰਮ ਨਾ ਮਿਲਣ ਦੇ ਚਲਦਿਆਂ ਚੁੱਕਿਆ ਖੌਫਨਾਕ ਕਦਮ; ਦੋ ਸਾਲ ਪਹਿਲਾਂ ਪੜ੍ਹਾਈ ਲਈ ਗਿਆ ਸੀ ਕੈਨੇਡਾ By admin - August 3, 2025 0 8 Facebook Twitter Pinterest WhatsApp ਚੰਗੇ ਭਵਿੱਖ ਦੀ ਆਸ ਨਾਲ ਵਿਦੇਸ਼ ਗਏ ਪੰਜਾਬੀਆਂ ਨਾਲ ਅਣਹੋਣੀਆਂ ਵਾਪਰਨ ਦੀਆਂ ਖਬਰਾਂ ਦਾ ਸਿਲਸਿਲਾ ਥੰਮ੍ਹ ਨਹੀਂ ਰਿਹਾ। ਤਾਜ਼ਾ ਮਾਮਲਾ ਫਰੀਦਕੋਟ ਦੇ ਪਿੰਡ ਪੱਕਾ ਤੋਂ ਸਾਹਮਣੇ ਆਇਆ ਐ, ਜਿੱਥੇ ਅਕਾਸ਼ਦੀਪ ਸਿੰਘ ਨਾਮ ਦੇ ਨੌਜਵਾਨ ਨੇ ਕੈਨੇਡਾ ਦੀ ਧਰਤੀ ਤੇ ਜੀਵਨ ਲੀਲਾ ਸਮਾਪਤ ਕਰ ਲਈ ਐ। ਪਰਿਵਾਰ ਦੇ ਦੱਸਣ ਮੁਤਾਬਕ 23 ਸਾਲਾ ਅਕਾਸ਼ਦੀਪ ਸਿੰਘ ਦੋ ਸਾਲ ਪਹਿਲਾਂ ਸਟੱਡੀ ਵੀਜ਼ੇ ਤੇ ਕੈਨੇਡਾ ਗਿਆ ਸੀ, ਜਿੱਥੇ ਕੰਮ ਨਾ ਮਿਲਣ ਦੀ ਪ੍ਰੇਸ਼ਾਨੀ ਦੇ ਚਲਦਿਆਂ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ ਐ। ਇਸ ਮਾਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਪਿੰਡ ਪੱਕਾ ਵਿਖੇ ਉਸਦੇ ਘਰ ਮਾਤਮ ਦਾ ਮਾਹੌਲ ਹੈ ਅਤੇ ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਭਾਰਤ ਲਿਆਉਣ ਵਾਸਤੇ ਮਦਦ ਕਰਨ ਦੀ ਅਪੀਲ ਕੀਤੀ ਹੈ। ਜਾਣਕਾਰੀ ਦੇ ਮੁਤਾਬਕ ਪਿੰਡ ਪੱਕਾ ਦੇ ਰਹਿਣ ਵਾਲੇ ਬੋਹੜ ਸਿੰਘ ਦਾ 23 ਸਾਲਾ ਬੇਟਾ ਆਕਾਸ਼ਦੀਪ ਸਿੰਘ ਕਰੀਬ ਦੋ ਸਾਲ ਪਹਿਲਾਂ ਸਟੱਡੀ ਵੀਜੇ ਤੇ ਕਨੇਡਾ ਗਿਆ ਸੀ ਅਤੇ ਪੜ੍ਹਾਈ ਦੇ ਨਾਲ ਨਾਲ ਖਰਚਾ ਚਲਾਉਣ ਲਈ ਉਹ ਉੱਥੇ ਕੰਮ ਵੀ ਕਰ ਰਿਹਾ ਸੀ। ਇੰਨੀ ਦਿਨੀ ਕੰਮ ਕਾਰ ਦੀ ਘਾਟ ਹੋਣ ਦੇ ਕਾਰਨ ਉਹ ਮਾਨਸਿਕ ਤੌਰ ਤੇ ਪਰੇਸ਼ਾਨ ਚੱਲ ਰਿਹਾ ਸੀ ਜਿਸ ਦੇ ਬਾਰੇ ਉਸਨੇ ਪਰਿਵਾਰ ਦੇ ਨਾਲ ਵੀ ਕੋਈ ਗੱਲਬਾਤ ਨਹੀਂ ਕੀਤੀ ਅਤੇ ਇੱਕ ਦਿਨ ਪਹਿਲਾਂ ਉਸਨੇ ਕਨੇਡਾ ਵਿਖੇ ਆਪਣੇ ਘਰ ਦੇ ਗੈਰਾਜ ਵਿੱਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਉਸਦੇ ਸਾਥੀਆਂ ਵੱਲੋਂ ਇਸ ਗੱਲ ਦੀ ਸੂਚਨਾ ਪਰਿਵਾਰ ਨੂੰ ਪਹੁੰਚਾਈ ਗਈ ਜਿਸ ਤੋਂ ਬਾਅਦ ਪਰਿਵਾਰ ਵਿੱਚ ਮਾਤਮ ਦਾ ਮਾਹੌਲ ਹੈ। ਇਸ ਮਾਮਲੇ ਵਿੱਚ ਮ੍ਰਿਤਕ ਨੌਜਵਾਨ ਦੇ ਪਿਤਾ ਬੋਹੜ ਸਿੰਘ ਅਤੇ ਰਿਸ਼ਤੇਦਾਰ ਵਰਿੰਦਰ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨਾਂ ਨੂੰ ਆਕਾਸ਼ਦੀਪ ਸਿੰਘ ਦੇ ਸਾਥੀਆਂ ਵੱਲੋਂ ਹੀ ਇਹ ਜਾਣਕਾਰੀ ਦਿੱਤੀ ਗਈ। ਹਾਲਾਂਕਿ ਇੱਕ ਦਿਨ ਪਹਿਲਾਂ ਹੀ ਉਸਦੀ ਪਰਿਵਾਰਕ ਮੈਂਬਰਾਂ ਦੇ ਨਾਲ ਗੱਲਬਾਤ ਹੋਈ ਸੀ ਅਤੇ ਉਸ ਵੱਲੋਂ ਕਿਸੇ ਤਰ੍ਹਾਂ ਦੇ ਮਾਨਸਿਕ ਤਨਾਵ ਦੇ ਬਾਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ। ਉਹਨਾਂ ਨੂੰ ਸਮਝ ਨਹੀਂ ਲੱਗ ਰਹੀ ਕਿ ਉਸਨੇ ਇਹ ਕਦਮ ਕਿਉ ਚੁੱਕਿਆ ਉਹਨਾਂ ਕਿਹਾ ਕਿ ਉਸ ਦੀ ਲਾਸ਼ ਨੂੰ ਭਾਰਤ ਲਿਆਉਣ ਵਾਸਤੇ ਕਨੇਡਾ ਚ ਰਹਿੰਦੇ ਉਹਨਾਂ ਦੇ ਰਿਸ਼ਤੇਦਾਰਾਂ ਅਤੇ ਦੋਸਤ ਮਿੱਤਰਾਂ ਵੱਲੋਂ ਫੰਡ ਇਕੱਤਰਿਤ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਵੀ ਮਦਦ ਦੀ ਗੁਹਾਰ ਲਾਈ ਹੈ।