ਪੰਜਾਬ ਸਾਬਕਾ ਅਕਾਲੀ ਮੰਤਰੀ ਮਲੂਕਾ ਦੇ ਪੁੱਤਰ ਨੂੰ ਭਾਜਪਾ ਨੇ ਸੌਂਪੀ ਅਹਿਮ ਜ਼ਿੰਮੇਵਾਰੀ; ਗੁਰਪ੍ਰੀਤ ਸਿੰਘ ਮਲੂਕਾ ਨੂੰ ਬਣਾਇਆ ਜ਼ਿਲ੍ਹਾ ਬਠਿੰਡਾ ਦਾ ਪ੍ਰਧਾਨ By admin - August 3, 2025 0 4 Facebook Twitter Pinterest WhatsApp ਪੰਜਾਬ ਭਾਜਪਾ ਨੇ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਐ। ਭਾਜਪਾ ਨੇ ਗੁਰਪ੍ਰੀਤ ਸਿੰਘ ਮਲੂਕਾ ਨੂੰ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਐ। ਅੱਜ ਬਠਿੰਡਾ ਦੇ ਸਕਾਈ ਹਾਈਟ ਰਿਜ਼ੋਰਟ ਵਿਖੇ ਚੋਣ ਇੰਚਾਰਜ ਜੀਵਨ ਗੁਪਤਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਗੁਰਪ੍ਰੀਤ ਮਲੂਕਾ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ ਐ। ਦੱਸਣਯੋਗ ਐ ਕਿ ਗੁਰਪ੍ਰੀਤ ਸਿੰਘ ਮਲੂਕਾ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਹਨ ਅਤੇ ਉਹ ਕਾਫੀ ਸਮਾਂ ਪਹਿਲਾਂ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਅਤੇ ਹੁਣ ਭਾਜਪਾ ਨੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਧਾਨ ਦੇ ਮਹੱਤਵਪੂਰਨ ਅਹੁਦੇ ਨਾਲ ਨਿਵਾਜਿਆ ਐ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮਲੂਕਾ ਨੇ ਕਿਹਾ ਕਿ ਉਨ੍ਹਾਂ ਦੀ ਤਰਜੀਹ ਜ਼ਿਲ੍ਹੇ ਨੂੰ ਸੰਗਠਨਾਤਮਕ ਤੌਰ ‘ਤੇ ਮਜ਼ਬੂਤ ਕਰਨਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬੂਥ ਪੱਧਰ ਤੱਕ ਵਰਕਰਾਂ ਨੂੰ ਸਰਗਰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਸਾਰੇ ਵਰਗਾਂ ਨੂੰ ਨਾਲ ਲੈ ਕੇ ਪਾਰਟੀ ਨੂੰ ਅੱਗੇ ਲੈ ਜਾਣਗੇ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਜ਼ਿਲ੍ਹੇ ਦੇ ਹਰ ਕੋਨੇ ਵਿੱਚ ਪਾਰਟੀ ਦੀ ਮਜ਼ਬੂਤ ਮੌਜੂਦਗੀ ਦਰਜ ਕਰਨਾ ਅਤੇ ਬੂਥ ਪੱਧਰ ‘ਤੇ ਵਰਕਰਾਂ ਨੂੰ ਸੰਗਠਿਤ ਕਰਨਾ ਹੈ ਤਾਂ ਜੋ ਭਾਜਪਾ 2027 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰ ਸਕੇ।