ਨੰਗਲ ਦੀ ਭਾਖੜਾ ਨਹਿਰ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਦੀ ਖਬਰ ਐ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਨਹਿਰ ਵਿਚੋਂ ਕੱਢ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਜਾਣਕਾਰੀ ਅਨੁਸਾਰ ਲੋਕਾਂ ਨੇ ਇੱਥੇ ਨਹਿਰ ਵਿਚ ਇਕੱਠਾ ਹੋਏ ਘਾਹ-ਫੂਸ ਤੇ ਇਕ ਨਵਜੰਮੇ ਬੱਚੇ ਦੀ ਲਾਸ਼ ਪਈ ਵੇਖੀ। ਲੋਕਾਂ ਨੇ ਇਸ ਦੀ ਸੂਚਨਾ ਤੁਰੰਤ ਸਥਾਨਕ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਸ ਨੇ ਸਮਾਜ ਸੇਵੀ ਸੰਸਥਾ ਦੀ ਮਦਦ ਨਾਲ ਲਾਸ਼ ਨੂੰ ਨਹਿਰ ਵਿਚੋਂ ਕੱਢ ਕੇ 72 ਘੰਟਿਆਂ ਲਈ ਮੁਰਦਾਘਰ ਵਿਚ ਰਖਵਾ ਕੇ ਅਗਲੀ ਆਰੰਭ ਦਿੱਤੀ ਐ।
ਇਸ ਸਬੰਧੀ ਥਾਣਾ ਮੁਖੀ ਸਿਮਰਨਜੀਤ ਸਿੰਘ ਨੇ ਕਿਹਾ ਕਿ ਬੱਚੇ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਹੀ ਕਾਰਨਾਂ ਦਾ ਪਤਾ ਲੱਗੇਗਾ ਅਤੇ ਅੱਗੇ ਦੀ ਜਾਂਚ ਸ਼ੁਰੂ ਕੀਤੀ ਜਾਵੇਗੀ। ਫਿਲਹਾਲ ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ ਐ।