ਪੰਜਾਬ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ’ਚ ਅਕਾਲੀ ਆਗੂ ਦੇ ਘਰ ’ਤੇ ਫਾਇਰਿੰਗ; ਘਰ ’ਤੇ 8 ਰਾਊਡ ਫਾਇਰਿੰਗ ਕਰ ਕੇ ਅਣਪਛਾਤਾ ਵਿਅਕਤੀ ਫਰਾਰ; ਘਟਨਾ ਸੀਸੀਟੀਵੀ ਕੈਮਰੇ ’ਚ ਕੈਦ, ਪੁਲਿਸ ਕਰ ਰਹੀ ਜਾਂਚ By admin - August 4, 2025 0 4 Facebook Twitter Pinterest WhatsApp ਡੇਰਾ ਬਾਬਾ ਨਾਨਕ ’ਚ ਇਕ ਵਾਰ ਫਿਰ ਤੋਂ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਅਣਪਛਾਤਾ ਵਿਅਕਤੀਡੇਰਾ ਬਾਬਾ ਨਾਨਕ ਦੇ ਪਿੰਡ ਵੈਰੋਕੇ ‘ਚ ਯੂਥ ਅਕਾਲੀ ਆਗੂ ਦੇ ਘਰ ‘ਤੇ ਫਾਇਰਿੰਗ ਕਰਕੇ ਫਰਾਰ ਹੋ ਗਿਆ। ਖਬਰਾਂ ਮੁਤਾਬਕ ਇਹ ਮਾਮਲਾ ਫਿਰੌਤੀ ਦਾ ਦੱਸਿਆ ਜਾ ਰਿਹਾ ਹੈ। ਖਬਰਾਂ ਮੁਤਾਬਕ ਅਕਾਲੀ ਆਗੂ ਕੋਲੋਂ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਜਿਸ ਨੂੰ ਨਾ ਦੇਣ ਕਾਰਨ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਗੋਲੀਬਾਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਹਮਲਾਵਰ ਨੇ ਤਕਰੀਬਨ 8 ਰਾਊਂਡ ਫਾਇਰ ਕੀਤੇ। ਗਣੀਮਤ ਇਹ ਰਹੀ ਕਿ ਇਸ ਫਾਇਰਿੰਗ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਐ। ਉਧਰ ਘਟਨਾ ਤੋਂ ਬਾਅਦ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਐ। ਪੁਲਿਸ ਨੇ ਸੀਸੀਟੀਵੀ ਫੁਟੇਜ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਵੱਲੋਂ ਘਟਨਾ ਦੀ ਵੱਖ ਵੱਖ ਐਂਗਲਾਂ ਤੋਂ ਜਾਂਚ ਕੀਤੀ ਰਹੀ ਐ।