ਅੰਮ੍ਰਿਤਸਰ ਪੁਲਿਸ ਨੇ ਸੁਲਝਾਇਆ ਨੌਜਵਾਨ ਦੇ ਕਤਲ ਦਾ ਮਾਮਲਾ; ਪੁਲਿਸ ਨੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਜਾਂਚ ਕੀਤੀ ਸ਼ੁਰੂ; ਤੰਤਰ ਵਿੱਦਿਆ ਨਾਲ ਇਲਾਜ ਦੇ ਚਲਦਿਆਂ ਕਤਲ ਹੋਣ ਦਾ ਖੁਲਾਸਾ

0
3

 

ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਪੁਲਿਸ ਨੇ 2 ਅਗਸਤ ਨੂੰ ਨੌਜਵਾਨ ਦੇ ਹੋਏ ਕਤਲ ਦਾ ਮਾਮਲਾ ਸੁਲਝਾ ਲਿਆ ਐ। ਪੁਲਿਸ ਨੇ ਇਸ ਮਾਮਲੇ ਵਿਚ 4 ਜਣਿਆਂ ਨੂੰ ਗ੍ਰਿਫਤਾਰ ਕੀਤਾ ਐ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਮ੍ਰਿਤਕ ਵਿੱਕੀ ਕੀਤੇ-ਕਰਾਏ ਦਾ ਕੰਮ ਕਰਦਾ ਸੀ ਅਤੇ ਉਹ ਨਰਿੰਦਰ ਕੁਮਾਰ ਦੀ ਪਤਨੀ ਤੇ ਬੇਟੀ ਦੀ ਦਿਮਾਗੀ ਪ੍ਰੇਸ਼ਾਨੀ ਤੋਂ ਛੁਟਕਾਰੇ ਦੇ ਨਾਮ ’ਤੇ ਮਾੜੀ ਨਜ਼ਰ ਰੱਖਦਾ ਸੀ, ਜਿਸ ਦੇ ਚਲਦਿਆਂ ਨਰਿੰਦਰ ਕੁਮਾਰ ਨੇ ਉਸ ਨੂੰ ਘਰ ਬੁਲਾ ਕੇ ਤਲਵਾਰ ਨਾਲ ਹਮਲਾ ਕਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਨੇ ਘਟਨਾ ਚ ਸ਼ਾਮਲ ਨਰਿੰਦਰ ਕੁਮਾਰ, ਉਸ ਦੀ ਪਤਨੀ, ਧੀ ਤੇ ਪੁੱਤਰ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here