ਬੁਢਲਾਡਾ ਪੁਲਿਸ ਨੇ ਬੈਂਕ ’ਚ ਸੋਨਾ ਚੋਰੀ ਦਾ ਦੋਸ਼ੀ ਗ੍ਰਿਫਤਾਰ; ਚਪੜਾਸੀ ਤੋਂ 18 ਤੋਲੇ ਚੋਰੀਸ਼ੁਦਾ ਸੋਨਾ ਬਰਾਮਦ; 37 ਲੱਖ ਕੀਮਤ ਦਾ 36 ਤੋਲੇ ਸੋਨਾ ਹੋਇਆ ਸੀ ਗਾਇਬ

0
4

ਬੁਢਲਾਡਾ ਪੁਲਿਸ ਨੇ ਸ਼ਹਿਰ ਦੇ ਪੀਐਨਬੀ ਬੈਂਕ ਵਿਚੋਂ 37 ਲੱਖ ਕੀਮਤ ਦਾ 36 ਤੋਲੇ ਸੋਨਾ ਚੋਰੀ ਹੋਣ ਦਾ ਮਾਮਲਾ ਸੁਲਝਾ ਲਿਆ ਐ। ਪੁਲਿਸ ਨੇ ਬੈਂਕ ਦੇ ਚਪੜਾਸੀ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 18 ਤੋਲੇ ਸੋਨਾ ਬਰਾਮਦ ਕਰਨ ਦਾ ਦਾਅਵਾ ਕੀਤਾ ਐ। ਜਾਣਕਾਰੀ ਅਨੁਸਾਰ ਪੁਲਿਸ ਨੂੰ ਬੀਐਨਬੀ ਦੇ ਬੈਂਕ ਦੇ ਲਾਕਰ ਵਿਚੋਂ 36 ਤੋਲੇ ਸੋਨਾ ਚੋਰੀ ਹੋਣ ਦੀ ਇਤਲਾਹ ਮਿਲੀ ਸੀ।
ਪੁਲਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਦਿਆਂ ਬੈਂਕ ਦੇ ਚਪੜਾਸੀ ਨੂੰ ਕਾਬੂ ਕਰ ਕੇ ਉਸ ਦੇ ਕਬਜੇ ਵਿਚੋਂ 18 ਤੋਲੇ ਸੋਨਾ ਬਰਾਮਦ ਕਰ ਲਿਆ ਐ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮ ਨੇ ਬਾਕੀ ਸੋਨਾ ਕਿਸੇ ਫਾਇਨਾਂਸ ਕੰਪਨੀ ਕੋਲ ਗਿਰਵੀ ਰੱਖਿਆ ਹੋਇਆ ਐ, ਜਿਸ ਨੂੰ ਛੇਤੀ ਹੀ ਬਰਾਮਦ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਚਪੜਾਸੀ ਤੋਂ ਅਗਲੀ ਪੁਛਗਿੱਛ ਕੀਤੀ ਜਾ ਰਹੀ ਐ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਮਨਮੋਹਨ ਸਿੰਘ ਨੇ ਦੱਸਿਆ ਕਿ 31 ਜੁਲਾਈ ਨੂੰ ਬੈਂਕ ਮੈਨੇਜਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਬੁਢਲਾਡਾ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਲਾਕਰ ਵਿੱਚੋਂ 37 ਲੱਖ ਰੁਪਏ ਮੁੱਲ ਦਾ 36 ਤੋਲੇ ਸੋਨਾ ਚੋਰੀ ਹੋ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਅਤੇ ਬੈਂਕ ਦੇ ਚਪੜਾਸੀ ਨੂੰ ਗ੍ਰਿਫ਼ਤਾਰ ਕਰ ਲਿਆ ਐ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਚਪੜਾਸੀ ਤੋਂ 18 ਤੋਲੇ ਸੋਨਾ ਬਰਾਮਦ ਕਰ ਲਿਆ ਗਿਆ ਹੈ ਜਦਕਿ ਬਾਕੀ ਸੋਨਾ ਉਸ ਨੇ ਇੱਕ ਨਿੱਜੀ ਫਾਈਨਾਂਸ ਕੰਪਨੀ ਵਿੱਚ ਗਿਰਵੀ ਰੱਖਿਆ ਹੋਇਆ ਹੈ, ਜਿਸ ਨੂੰ ਛੇਤੀ ਹੀ ਬਰਾਮਦ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here