ਪੰਜਾਬ ਅੰਮ੍ਰਿਤਸਰ ‘ਚ ਮੈਡੀਕਲ ਸਟੋਰ ਮਾਲਕ ’ਤੇ ਜਾਨਲੇਵਾ ਹਮਲਾ; ਦੋ ਭਰਾਵਾਂ ਨੇ ਭੱਜ ਕੇ ਬਚਾਈ ਆਪਣੀ ਜਾਨ; ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ By admin - August 6, 2025 0 6 Facebook Twitter Pinterest WhatsApp ਅੰਮ੍ਰਿਤਸਰ ਦੇ ਫਤਹਿਗੜ੍ਹ ਚੂੜੀਆਂ ਰੋਡ ’ਤੇ ਅੱਜ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਸਤਿਗੁਰੂ ਮੈਡੀਕਲ ਸਟੋਰ ਨਾਮ ਦੀ ਦੁਕਾਨ ਤੇ ਚਾਰ ਹਥਿਆਰਬੰਦ ਲੋਕਾਂ ਨੇ ਹਮਲਾ ਕਰ ਦਿੱਤਾ। ਘਟਨਾ ਵੇਲੇ ਸਟੋਰ ਅੰਦਰ ਮਾਲਕ ਅਰੁਣਦੀਪ ਆਪਣੇ ਭਰਾ ਸਮੇਤ ਮੌਜੂਦ ਸੀ। ਸਟੋਰ ਮਾਲਕ ਦੇ ਦੱਸਣ ਮੁਤਾਬਕ ਹਮਲਾਵਰ ਤੇਜ਼ਧਾਰ ਹਥਿਆਰਾਂ ਨਾਲ ਲੈਂਸ ਸਨ ਅਤੇ ਉਨ੍ਹਾਂ ਨੇ ਆਉਂਦੇ ਹੀ ਉਸ ਤੇ ਹਮਲਾ ਕਰ ਦਿੱਤਾ, ਜਦੋਂ ਉਸ ਦੇ ਭਰਾ ਨੇ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਤੇ ਵੀ ਹਮਲਾ ਕਰ ਦਿੱਤਾ, ਜਿਸ ਕਾਰਨ ਦੋਵੇਂ ਭਰਾ ਗੰਭੀਰ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਪੀੜਤਾਂ ਦੇ ਪਰਿਵਾਰ ਦਾ ਇਲਜਾਮ ਐ ਕਿ ਉਨ੍ਹਾਂ ਨੇ ਘਟਨਾ ਤੋਂ ਬਾਅਦ 112 ਨੰਬਰ ਤੇ ਸੂਚਿਤ ਕੀਤਾ ਸੀ ਪਰ ਇਸ ਦੇ ਬਾਵਜੂਦ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਹਾਲਾਂਕਿ ਪੁਲਿਸ ਅਧਿਕਾਰੀ ਦਾ ਦਾਅਵਾ ਐ ਕਿ ਉਨ੍ਹਾਂ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਐ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਐ ਅਤੇ ਦੋਸ਼ੀਆਂ ਨੂੰ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ।